ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਨੌਜਵਾਨ ਨੇ ਕੀਤੀ ਖੁਦਕੁਸ਼ੀ

10/15/2019 12:17:38 AM

ਲੁਧਿਆਣਾ, (ਰਿਸ਼ੀ)— ਮਾਨਸਿਕ ਪ੍ਰੇਸ਼ਾਨੀ ਕਾਰਨ 19 ਸਾਲਾ ਨੌਜਵਾਨ ਨੇ ਸ਼ਨੀਵਾਰ ਨੂੰ ਘਰ 'ਚ ਪੱਖੇ ਨਾਲ ਚੁੰਨੀ ਦੇ ਸਹਾਰੇ ਫਾਹ ਲੈ ਕੇ ਆਤਮ-ਹੱਤਿਆ ਕਰ ਲਈ। ਐਤਵਾਰ ਨੂੰ ਥਾਣਾ ਡਵੀਜ਼ਨ ਨੰ.7 ਦੀ ਪੁਲਸ ਨੇ ਪਿਤਾ ਨਗੀਨਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਰਿਸ਼ਤੇਦਾਰਾਂ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸੰਜੇ ਗਾਂਧੀ ਕਾਲੋਨੀ ਦੇ ਰਹਿਣ ਵਾਲੇ ਲਖਨ ਕੁਮਾਰ 19 ਦੇ ਰੂਪ ਵਜੋਂ ਹੋਈ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਵਜੋਂ ਉਸ ਨੇ ਤੰਗ ਆ ਕੇ ਐਤਵਾਰ ਸ਼ਾਮ ਲਗਭਗ 7 ਵਜੇ ਕਮਰੇ 'ਚ ਜਾ ਕੇ ਫਾਹ ਲੈ ਕੇ ਖੁਦਕੁਸ਼ੀ ਕਰਨ ਦਾ ਯਤਨ ਕੀਤਾ ਪਰ ਸਮਾਂ ਰਹਿੰਦੇ ਰਿਸ਼ਤੇਦਾਰਾਂ ਨੂੰ ਪਤਾ ਲੱਗ ਗਿਆ ਤੇ ਇਲਾਜ ਲਈ ਸੀ. ਐੱਮ. ਸੀ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

KamalJeet Singh

This news is Content Editor KamalJeet Singh