ਟਰੇਨ ਹੇਠਾਂ ਆ ਕੇ ਵਿਅਕਤੀ ਨੇ ਕੀਤੀ ਖੁਦਕੁਸ਼ੀ

06/14/2019 8:36:27 PM

ਅਬੋਹਰ, (ਜ. ਬ.)— ਅਬੋਹਰ-ਕਿੱਲਿਆਂਵਾਲੀ ਬਾਈਪਾਸ ਨੇੜੇ ਬੀਤੀ ਦੇਰ ਰਾਤ ਇਕ ਵਿਅਕਤੀ ਵੱਲੋਂ ਰੇਲਗੱਡੀ ਹੇਠਾਂ ਆ ਕੇ ਆਤਮ-ਹੱਤਿਆ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਜੀ. ਆਰ. ਪੀ. ਅਤੇ ਨਰ ਸੇਵਾ ਨਾਰਾਇਣ ਸੇਵਾ ਸੰਮਤੀ ਦੇ ਮੁੱਖ ਸੇਵਾਦਾਰ ਰਾਜੂ ਚਰਾਇਆ, ਸੇਵਾਦਾਰ ਮੋਨੂੰ ਗਰੋਵਰ ਅਤੇ ਜਗਦੇਵ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਪੁਲਸ ਦੇ ਸਹਿਯੋਗ ਨਾਲ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਮਾਜ ਸੇਵਕ ਰਾਜੂ ਚਰਾਇਆ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 30-32 ਸਾਲ ਹੈ। ਮ੍ਰਿਤਕ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ।

KamalJeet Singh

This news is Content Editor KamalJeet Singh