ਘਨੌਰ ਵਿਖੇ ਵਾਪਰੇ ਸੜਕ ਹਾਦਸੇ ''ਚ ਨੌਜਵਾਨ ਦੀ ਮੌਤ
03/16/2023 5:42:34 PM

ਘਨੌਰ (ਹਰਵਿੰਦਰ)-ਹਲਕਾ ਘਨੌਰ ਅਧੀਨ ਪੈਂਦੇ ਪਿੰਡ ਮਰਦਾਂਪੁਰ ਦੇ ਸਾਬਕਾ ਸਰਪੰਚ ਲਾਲ ਸਿੰਘ ਮਰਦਾਂਪੁਰ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਸਪੁੱਤਰ ਕੁਲਵਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਦਾ ਬੀਤੀ ਦੇਰ ਰਾਤ ਚਪੜ ਸੀਲ ਰੋਡ 'ਤੇ ਬਲੈਰੋ ਪਿਕਅਪ ਗੱਡੀ ਨਾਲ ਹਾਦਸੇ ਦੌਰਾਨ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ 'ਤੇ ਹੀ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ। ਜਿਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਮਰਦਾਪੁਰ ਦੇ ਸਮਸਾਨ ਘਾਟ ਵਿਚ ਕੀਤਾ ਗਿਆ। ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਵੱਲੋਂ ਸਾਬਕਾ ਸਰਪੰਚ ਲਾਲ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਕੁਲਵਿੰਦਰ ਸਿੰਘ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਇਹ ਵੀ ਪੜ੍ਹੋ : ਨਿਹੰਗ ਪ੍ਰਦੀਪ ਸਿੰਘ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ 'ਚ ਕੀਤੀਆਂ ਗਈਆਂ ਜਲ ਪ੍ਰਵਾਹ
ਇਸ ਦੁੱਖ ਦੀ ਘੜੀ ਵਿੱਚ, ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ, ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਭਾਰਤੀ ਕਿਸਾਨ ਯੂਨੀਅਨ ਚਡ਼ੂੰਨੀ ਪ੍ਰਧਾਨ ਗੁਰਨਾਮ ਸਿੰਘ ਚਡ਼ੂੰਨੀ,ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ, ਸਮਾਜਸੇਵੀ ਸੁਰਿੰਦਰ ਸਿੰਘ ਨਿੱਜਰ,ਅੰਤਰਰਾਸਟਰੀ ਕੱਬਡੀ ਖਿਡਾਰੀ ਵਿੱਕੀ ਘਨੌਰ, ਗੁਰਜੰਟ ਸਿੰਘ ਮਹਿਦੂਦਾਂ, ਕੈਪਟਨ ਖੁਸਵੰਤ ਸਿੰਘ, ਹਲਕਾ ਘਨੌਰ ਦੇ ਜ਼ਿਲਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ,ਸਰਪੰਚ, ਸਾਬਕਾ ਸਰਪੰਚ ਵੱਲੋਂ ਲਾਲ ਸਿੰਘ ਮਰਦਾਂਪੁਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਇਹ ਵੀ ਪੜ੍ਹੋ : ਇਕ ਸਾਲ ਪੂਰਾ ਹੋਣ 'ਤੇ ਭਾਜਪਾ ਆਗੂ ਤਰੁਣ ਚੁੱਘ ਨੇ ਘੇਰੀ ਪੰਜਾਬ ਸਰਕਾਰ, ਖੜ੍ਹੇ ਕੀਤੇ ਵੱਡੇ ਸਵਾਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।