ਵਿਆਹ ''ਚ ਖਾਣ-ਪੀਣ ਤੋਂ ਬਾਅਦ ਨੌਜਵਾਨ ਦੀ ਮੌਤ
Friday, Sep 06, 2019 - 11:08 PM (IST)
ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ/ਜਗਸੀਰ)— ਪਿੰਡ ਹਿੰਮਤਪੁਰਾ ਵਿਖੇ ਵਿਆਹ 'ਚ ਖਾਣ-ਪੀਣ ਤੋਂ ਬਾਅਦ ਇਕ ਨੌਜਵਾਨ ਦੀ ਹਾਲਤ ਖਰਾਬ ਹੋਣ 'ਤੇ ਉਸ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਗਈ। ਘਟਨਾ ਦੀ ਜਾਂਚ ਕਰ ਰਹੇ ਚੌਕੀ ਬਿਲਾਸਪੁਰ ਦੇ ਇੰਚਾਰਜ ਸਬ-ਇੰਸਪੈਕਟਰ ਬੇਅੰਤ ਸਿੰਘ ਭੱਟੀ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਹਿੰਮਤਪੁਰਾ ਦੀ ਵਿਆਹ 'ਚ ਖਾਣ-ਪੀਣ ਤੋਂ ਬਾਅਦ ਹਾਲਤ ਖਰਾਬ ਹੋ ਗਈ, ਜਿਸ ਨੂੰ ਗੰਭੀਰ ਹਾਲਤ 'ਚ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਡਾਕਟਰਾਂ ਅਨੁਸਾਰ ਮੌਤ ਦਾ ਕਾਰਣ ਫੂਡ ਪੁਆਇਜ਼ਨ ਹੈ। ਮ੍ਰਿਤਕ ਦੇ ਪਿਤਾ ਗੁਰਚਰਨ ਸਿੰਘ ਦੇ ਬਿਆਨਾਂ 'ਤੇ ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ।
Related News
36 ਦਿਨਾਂ ਬਾਅਦ ਇਟਲੀ ਤੋਂ ਪਿੰਡ ਪਰਤੀ ਨੌਜਵਾਨ ਦੀ ਮ੍ਰਿਤਕ ਦੇਹ, ਧਾਹਾਂ ਮਾਰ ਰੋਂਦਿਆਂ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ
