ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

09/29/2019 12:15:01 AM

ਲੁਧਿਆਣਾ, (ਸਲੂਜਾ)— ਜਨਕਪੁਰੀ ਇਲਾਕੇ 'ਚ ਮੀਂਹ ਦੇ ਖੜ੍ਹੇ ਪਾਣੀ 'ਚੋਂ ਗੁਜ਼ਰ ਰਹੇ ਇਕ ਨੌਜਵਾਨ ਦੀ ਉਸ ਸਮੇਂ ਮੌਤ ਹੋ ਗਈ, ਜਦੋਂ ਉਸ ਦਾ ਹੱਥ ਗਲੀ ਦੇ ਇਕ ਪਾਸੇ ਲੱਗੇ ਟੈਲੀਫੋਨ ਦੇ ਖੰਭੇ ਨਾਲ ਲੱਗ ਗਿਆ। ਮ੍ਰਿਤਕ ਦੀ ਪਛਾਣ 28 ਸਾਲਾਂ ਪਰਵੇਜ਼ ਵਜੋਂ ਹੋਈ ਹੈ, ਜੋ ਮੂਲ ਰੂਪ 'ਚ ਬਿਹਾਰ ਦਾ ਰਹਿਣ ਵਾਲਾ ਸੀ ਤੇ ਇੱਥੇ ਕਿਰਾਏ ਦੇ ਮਕਾਨ 'ਚ ਰਹਿੰਦੇ ਹੋਏ ਸਿਲਾਈ ਕਢਾਈ ਦਾ ਕੰਮ ਕਰਦਾ ਸੀ। ਜਨਕਪੁਰੀ ਪੁਲਸ ਚੌਕੀ ਦੇ ਇੰਚਾਰਜ ਰਾਜਵੰਤ ਸਿੰਘ ਨੇ ਦੱਸਿਆ ਕਿ ਇਸ ਕੇਸ 'ਚ ਬਣਦੀ ਕਾਨੂੰਨੀ ਪ੍ਰਕਿਰਿਆ ਦੇ ਤਹਿਤ 174 ਦੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ।

KamalJeet Singh

This news is Content Editor KamalJeet Singh