ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

08/20/2019 8:23:58 PM

ਜ਼ੀਰਾ (ਅਕਾਲੀਆਂ ਵਾਲਾ)— ਪੰਜਾਬ 'ਚ ਵੱਗਦੇ ਨਸ਼ਿਆਂ ਦੇ ਛੇਵੇਂ ਦਰਿਆ ਨੇ ਪੰਜਾਬ ਦੇ ਕਈ ਨੌਜਵਾਨਾਂ ਦੀਆਂ ਜਾਨਾਂ ਲਈਆਂ ਹਨ। ਇਸੇ ਤਰ੍ਹਾਂ ਨਸ਼ਿਆਂ ਦੀ ਬਲੀ ਚੜ੍ਹੇ ਇਕ ਹੋਰ ਨੌਜਵਾਨ ਜੋਬਨਜੀਤ ਸਿੰਘ (25) ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਨੂਰਪੁਰ ਮਾਛੀਵਾੜਾ ਦੀ ਚਿੱਟੇ ਦਾ ਟੀਕਾ ਲਾਉਣ ਕਾਰਨ ਮੋਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਲੜਕਾ ਗਲਤ ਸੰਗਤ 'ਚ ਪੈਣ ਕਾਰਨ ਨਸ਼ੇ ਕਰਨ ਲੱਗ ਪਿਆ ਸੀ। ਬੀਤੀ ਰਾਤ ਉਸ ਨੂੰ ਨਸ਼ੇ ਦੀ ਜਿਓਂ ਤੋੜ ਲੱਗੀ ਤਾਂ ਉਸ ਨੇ ਘਰ 'ਚ ਹੀ ਨਸ਼ੇ ਦਾ ਟੀਕਾ ਲਗਾ ਲਿਆ ਜਿਸ ਕਾਰਨ ਉਸ ਦੀ ਹਾਲਤ ਖਰਾਬ ਹੋਣੀ ਸ਼ੁਰੂ ਹੋ ਗਈ ਤੇ ਥੋੜੇ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਪਿੰਡ 'ਚ ਜਿੱਥੇ ਨੌਜਵਾਨ ਦੀ ਮੌਤ ਨਾਲ ਸੋਗ ਦੀ ਲਹਿਰ ਸੀ, ਉੱਥੇ ਸਮੇਂ ਦੀਆਂ ਸਰਕਾਰਾਂ ਅਤੇ ਪ੍ਰਸ਼ਾਸਨ ਵਿਰੁੱਧ ਰੋਸ ਵੀ ਸਪੱਸ਼ਟ ਸੀ ।


KamalJeet Singh

Content Editor

Related News