ਭੈਣ ਨੂੰ ਮਿਲ ਕੇ ਘਰ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ''ਚ ਮੌਤ, ਛਾਈ ਸੋਗ ਦੀ ਲਹਿਰ
Saturday, Oct 18, 2025 - 06:56 PM (IST)

ਭਾਦਸੋਂ (ਅਵਤਾਰ)- ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ਜਾਤੀਵਾਲ ਨੇੜੇ ਆਵਾਰਾ ਪਸ਼ੂ ਕਾਰਨ ਸੜਕ ਹਾਦਸੇ ਵਿਚ ਇਕ ਨੌਜਵਾਨ (32) ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਜਗਤਾਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਚਹਿਲ ਆਪਣੀ ਭੈਣ ਨੂੰ ਮਿਲ ਕੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਟਿਆਲੇ ਤੋਂ ਵਾਪਸ ਆਪਣੇ ਪਿੰਡ ਚਹਿਲ ਆ ਰਿਹਾ ਸੀ ਤਾਂ ਜਾਤੀਵਾਲ ਨੇੜੇ ਇਕ ਆਵਾਰਾ ਪਸ਼ੂ (ਗਊ) ਦੇ ਅੱਗੇ ਆ ਜਾਣ ਕਾਰਨ ਮੋਟਰਸਾਈਕਲ ਸਵਾਰ ਜਗਤਾਰ ਸਿੰਘ ਆਪਣਾ ਸੰਤੁਲਨ ਖੋਂਦੇ ਹੋਏ ਬਿਜਲੀ ਦੇ ਖੰਭੇ ਵਿਚ ਜਾ ਲੱਗਾ ਅਤੇ ਉਸ ਦੀ ਲੱਤ ਟੁੱਟ ਗਈ ਤੇ ਸਿਰ ਪਾਟ ਗਿਆ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਭਾਦਸੋਂ ਦੇ ਮੁਲਾਜ਼ਮਾਂ ਵੱਲੋਂ ਕਾਰਵਾਈ ਕਰਦੇ ਹੋਏ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਨਾਭਾ ਵਿਖੇ ਭੇਜ ਦਿੱਤੀ ਅਤੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ।
ਇਹ ਵੀ ਪੜ੍ਹੋ: Punjab: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ 'ਚ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8