ਹੈਰੋਇਨ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
Sunday, Jul 26, 2026 - 05:48 PM (IST)
ਕੋਟਕਪੂਰਾ (ਨਰਿੰਦਰ)-ਥਾਣਾ ਸਿਟੀ ਪੁਲਸ ਕੋਟਕਪੂਰਾ ਵੱਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣਾ ਸਿਟੀ ਪੁਲਸ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਸਥਾਨਕ ਫੋਕਲ ਪੁਆਇੰਟ ਵਿਖੇ ਡਿਸਪੈਂਸਰੀ ਦੇ ਕੋਲ ਪੁੱਜੇ ਤਾਂ ਸਾਹਮਣੇ ਇਕ ਨੌਜਵਾਨ ਖੜ੍ਹਾ ਵਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਵੇਖ ਕੇ ਇੱਕਦਮ ਘਬਰਾ ਗਿਆ ਅਤੇ ਆਪਣੇ ਹੱਥ ਵਿਚ ਫੜੀ ਮੋਮੀ ਲਿਫ਼ਾਫ਼ੇ ਨੂੰ ਜ਼ਮੀਨ ’ਤੇ ਸੁੱਟੇ ਕੇ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ
ਇਸ ਦੌਰਾਨ ਪੁਲਸ ਪਾਰਟੀ ਨੇ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦਾ ਨਾਂ-ਪਤਾ ਪੁੱਛਿਆ ਅਤੇ ਤਲਾਸ਼ੀ ਲਈ ਤਾਂ ਉਸ ਵੱਲੋਂ ਸੁੱਟੀ ਮੋਮੀ ਲਿਫ਼ਾਫ਼ੇ ’ਚ 6.50 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ਵਿੱਚ ਥਾਣਾ ਸਿਟੀ ਪੁਲਸ ਕੋਟਕਪੂਰਾ ਵਿਖੇ ਉਕਤ ਨੌਜਵਾਨ ਵਿੱਕੀ ਵਾਸੀ ਕੋਟਕਪੂਰਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਗਈ।
ਇਹ ਵੀ ਪੜ੍ਹੋ: ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
