ਟੁੱਟੀਆਂ ਸੜਕਾਂ ਨੂੰ ਲੈ ਕੇ ਦੁਕਾਨਦਾਰਾਂ ਵੱਲੋਂ ਲਗਾਇਆ ਗਿਆ ਨਗਰ ਕੌਂਸਲ ਖਿਲਾਫ਼ ਧਰਨਾ
Thursday, Jan 23, 2020 - 01:09 PM (IST)

ਨਾਭਾ (ਜਗਨਾਰ): ਅੱਜ ਸਥਾਨਕ ਆਮ ਆਦਮੀ ਪਾਰਟੀ ਦੇ ਆਗੂ ਜੱਸੀ ਸੋਹੀਆਂ ਵਾਲਾ ਦੀ ਅਗਵਾਈ 'ਚ ਸਥਾਨਕ ਅਲੋਹਰਾ ਗੇਟ ਸਥਿਤ ਦੁਕਾਨਦਾਰਾਂ ਵੱਲੋਂ ਟੁੱਟੀਆਂ ਸੜਕਾਂ ਅਤੇ ਸੜਕਾਂ ਤੇ ਖੜ੍ਹੇ ਗੰਦੇ ਪਾਣੀ ਨੂੰ ਲੈ ਕੇ ਨਗਰ ਕੌਸਲ ਖਿਲਾਫ ਧਰਨਾ ਠੋਕਿਆ ਗਿਆ । ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਆਪ ਆਗੂ ਜੱਸੀ ਸੋਹੀਆਂ ਵਾਲਾ ਅਤੇ ਹਲਕਾ ਇੰਚਾਰਜ ਦੇਵ ਮਾਨ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸ਼ਹਿਰ ਵਾਸੀ ਅਤੇ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਨੂੰ ਜਾਣ ਵਾਲੀ ਸੰਗਤ ਤੋਂ ਇਲਾਵਾ ਦੁਕਾਨਦਾਰ ਸੜਕਾਂ ਤੇ ਖੜ੍ਹੇ ਗੰਦੇ ਪਾਣੀ ਅਤੇ ਟੁੱਟੀਆਂ ਸੜਕਾਂ ਤੋਂ ਕਾਫੀ ਪ੍ਰੇਸ਼ਾਨ ਹਨ, ਜਿਸ ਨੂੰ ਲੈ ਕੇ ਨਗਰ ਕੌਂਸਲ ਅਧਿਕਾਰੀਆਂ ਨੂੰ ਕਈ ਵਾਰੀ ਆਖਿਆ ਗਿਆ ਹੈ ਦੇ ਬਾਵਜੂਦ ਨਗਰ ਕੌਂਸਲ ਦੇ ਅਧਿਕਾਰੀ ਦੁਕਾਨਦਾਰਾਂ ਨੂੰ ਲਾਰੇ ਲਾ ਰਹੇ ਹਨ। ਇਨ੍ਹਾਂ ਸੜਕਾਂ ਤੇ ਕੰਮ ਜਲਦੀ ਚਾਲੂ ਹੋਵੇਗਾ ਅਤੇ ਟੈਂਡਰ ਹੋ ਚੁੱਕੇ ਹਨ । ਜੱਸੀ ਸੋਹੀਆ ਵਾਲਾ ਨੇ ਨਗਰ ਕੌਂਸਲ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਪੰਦਰਾਂ ਦਿਨ 'ਚ ਸੜਕਾਂ ਦਾ ਕੰਮ ਨਾ ਸ਼ੁਰੂ ਕੀਤਾ ਗਿਆ ਤਾਂ ਉਹ ਅਣਮਿੱਥੇ ਸਮੇਂ ਲਈ ਧਰਨਾ ਦੇਣ ਲਈ ਮਜਬੂਰ ਹੋਣਗੇ ।