ਸ਼ਰਾਬ ਦੇ ਨਸ਼ੇ ''ਚ ਆਪਣੀ ਮਾਂ ਨੂੰ ਕੱਢੀਆਂ ਗਾਲ਼ਾਂ, ਫਿਰ ਭਰਾ ਨੇ ਹੀ ਭਰਾ ਨੂੰ ਉਤਾਰਿਆ ਮੌਤ ਦੇ ਘਾਟ

12/25/2023 12:51:20 AM

ਚੰਡੀਗੜ੍ਹ (ਸੁਸੀਲ) : ਧਨਾਸ ਵਿਚ ਭਰਾ ਨੇ ਭਰਾ ਦੀ ਕੁੱਟਮਾਰ ਕਰ ਕੇ ਹੱਤਿਆ ਕਰ ਦਿੱਤੀ। ਥਾਣਾ ਸਾਰੰਗਪੁਰ ਪੁਲਸ ਨੇ ਮਾਂ ਦੀ ਸ਼ਿਕਾਇਤ ’ਤੇ ਛੋਟੇ ਪੁੱਤਰ ਜਸਪਾਲ ਉਰਫ਼ ਭੂਰਾ ਖਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਤਵਾਰ ਉਸਨੂੰ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਗਿਆ। ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਸ ਨੂੰ ਸੈਕਟਰ-16 ਦੇ ਜਨਰਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਮੁਲਜ਼ਮ ਜਸਪਾਲ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਪੁਲਸ ਉਸ ਦਾ ਰਿਮਾਂਡ ਹਾਸਲ ਕਰੇਗੀ।

ਇਹ ਵੀ ਪੜ੍ਹੋ- ਘਰ 'ਚ ਦਾਖਲ ਹੋਏ ਲੁਟੇਰਿਆਂ ਨੇ ਪਹਿਲਾਂ ਬਣਵਾ ਕੇ ਪੀਤੀ ਚਾਹ, ਫਿਰ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਧਨਾਸ ਦਾ ਰਹਿਣ ਵਾਲਾ ਅਮਰਜੀਤ ਸਿੰਘ ਸ਼ਨੀਵਾਰ ਰਾਤ ਨੂੰ ਆਪਣੇ ਛੋਟੇ ਭਰਾ ਨਾਲ ਘਰ ਵਿਚ ਸ਼ਰਾਬ ਪੀ ਰਿਹਾ ਸੀ। ਇਸ ਦੌਰਾਨ ਦੋਵਾਂ ਵਿਚਾਲੇ ਬਹਿਸ ਹੋ ਗਈ। ਅਮਰਜੀਤ ਨੇ ਸ਼ਰਾਬ ਦੇ ਨਸ਼ੇ ਵਿਚ ਆਪਣੀ ਮਾਂ ਨੂੰ ਗਾਲ੍ਹਾਂ ਕੱਢ ਦਿੱਤੀਆਂ। ਛੋਟੇ ਭਰਾ ਜਸਪਾਲ ਨੇ ਗਾਲ੍ਹਾਂ ਕੱਢਣ ਤੋਂ ਰੋਕ ਦਿੱਤਾ ਪਰ ਉਹ ਵਾਰ-ਵਾਰ ਮਾਂ ਨੂੰ ਗਾਲ੍ਹਾਂ ਕੱਢਦਾ ਰਿਹਾ। ਜਸਪਾਲ ਨੇ ਕੁਰਸੀ ਤੋਂ ਉੱਠ ਕੇ ਵੱਡੇ ਭਰਾ ਅਮਰਜੀਤ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਜਦੋਂ ਮਾਂ ਨੇ ਦਖਲ ਦੇਣ ਦੀ ਕੋਸ਼ਿਸ਼ ਕੀਤੀ ਤਾਂ ਜਸਪਾਲ ਨੇ ਆਪਣੇ ਵੱਡੇ ਭਰਾ ਨੂੰ ਧੱਕਾ ਮਾਰ ਦਿੱਤਾ। ਸਿਰ ’ਤੇ ਸੱਟ ਲੱਗਣ ਕਾਰਨ ਅਮਰਜੀਤ ਜ਼ਮੀਨ ’ਤੇ ਡਿੱਗ ਗਿਆ ਅਤੇ ਉਸ ਦਾ ਖੂਨ ਵਗਣ ਲੱਗਾ।

ਇਹ ਵੀ ਪੜ੍ਹੋ- ਚੋਰਾਂ ਨੇ ਹੈਵਾਨੀਅਤ ਦੀ ਹੱਦ ਕੀਤੀ ਪਾਰ, ਚੋਰੀ ਕਰਨ ਤੋਂ ਰੋਕ ਰਹੀ ਕੁੱਤੀ ਦੇ ਕਤੂਰਿਆਂ ਦੇ ਸਿਰ ਧੜ ਤੋਂ ਕੀਤੇ ਵੱਖ

ਪੁੱਤਰ ਅਮਰਜੀਤ ਦੇ ਸਿਰ ਵਿਚੋਂ ਖੂਨ ਨਿਕਲਦਾ ਦੇਖ ਕੇ ਮਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀ ਅਮਰਜੀਤ ਨੂੰ ਸੈਕਟਰ-16 ਦੇ ਜਨਰਲ ਹਸਪਤਾਲ ਵਿਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਾਰੰਗਪੁਰ ਥਾਣਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਜਸਪਾਲ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਜਾਂਚ ਵਿਚ ਸਾਹਮਣੇ ਆਇਆ ਕਿ ਮ੍ਰਿਤਕ ਅਮਰਜੀਤ ਸਿੰਘ ਦੇ ਦੋ ਭਰਾ ਹਨ। ਇਕ ਭਰਾ ਪਹਿਲਾਂ ਹੀ ਜਬਰ-ਜ਼ਨਾਹ ਦੇ ਇਕ ਮਾਮਲੇ ਵਿਚ ਜੇਲ ਵਿਚ ਹੈ। ਅਮਰਜੀਤ ਦੀ ਮੌਤ ਤੋਂ ਬਾਅਦ ਹੁਣ ਤਿੰਨਾਂ ਭਰਾਵਾਂ ਵਿਚੋਂ ਕੋਈ ਵੀ ਘਰ ਵਿਚ ਨਹੀਂ ਹੈ। ਇਕ ਦਾ ਕਤਲ ਹੋਇਆ ਤੇ ਦੋ ਭਰਾ ਜੇਲ ਪਹੁੰਚ ਗਏ ਹਨ।

ਇਹ ਵੀ ਪੜ੍ਹੋ- ਨਾਬਾਲਗ ਸਾਲੀ ਨਾਲ ਵਿਆਹ ਕਰਵਾਉਣ ਲਈ ਟੱਪੀਆਂ ਹੈਵਾਨੀਅਤ ਦੀਆਂ ਹੱਦਾਂ, ਠੰਡ 'ਚ ਮਾਰ ਦਿੱਤਾ 4 ਦਿਨ ਦਾ ਮਾਸੂਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Harpreet SIngh

This news is Content Editor Harpreet SIngh