ਛੇੜਛਾੜ ਕਰਨ ਤੋਂ ਰੋਕਿਆ ਤਾਂ ਨਸ਼ੇ ''ਚ ਟੱਲੀ ਵਿਅਕਤੀ ਨੇ ਭੈਣ-ਭਰਾ ''ਤੇ ਕੀਤਾ ਤੇਜ਼ਧਾਰ ਹਥਿਆਰ ਨਾਲ ਹਮਲਾ

Friday, Dec 29, 2023 - 12:54 AM (IST)

ਲੁਧਿਆਣਾ (ਗੌਤਮ) : ਥਾਣਾ ਡਵੀਜ਼ਨ ਨੰ. 3 ਦੇ ਹਬੀਬਗੰਜ ਇਲਾਕੇ ’ਚ ਵੀਰਵਾਰ ਦੁਪਹਿਰ ਨੂੰ ਨਸ਼ੇ ’ਚ ਟੁੰਨ ਅੱਧਖੜ ਉਮਰ ਦੇ ਵਿਅਕਤੀ ਨੇ ਭੈਣ-ਭਰਾ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਭੈਣ-ਭਰਾ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਦੱਸਿਆ ਜਾਂਦਾ ਹੈ ਕਿ ਹਮਲਾਵਰ ਰਿਕਸ਼ਾ ਚਾਲਕ ਹੈ ਤੇ ਜ਼ਖਮੀਆਂ ਦੀ ਪਛਾਣ 18 ਸਾਲ ਦੇ ਗੁੱਡੂ ਅਤੇ ਉਸ ਦੀ ਭੈਣ ਸ਼ੇਖਾਨੀ (12 ਸਾਲ) ਵਜੋਂ ਹੋਈ ਹੈ, ਜੋ ਕਿ ਅਪਾਹਜ ਹੈ। ਦੋਵਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਹ ਵੀ ਪੜ੍ਹੋ- ਦੋਸਤੀ ਕਰਨ ਲਈ ਮੁੰਡਾ ਕਰਦਾ ਸੀ ਮਜਬੂਰ, ਇਨਕਾਰ ਕਰਨ 'ਤੇ ਕੀਤਾ ਕੁੜੀ ਦਾ ਬੇਰਹਿਮੀ ਨਾਲ ਕਤਲ

ਪੁਲਸ ਨੇ ਜ਼ਖਮੀਆਂ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦਿੱਤੀ ਤਾਂ ਉਹ ਸਿਵਲ ਹਸਪਤਾਲ ਪਹੁੰਚੇ। ਜ਼ਖਮੀਆਂ ਦੀ ਮਾਂ ਨੇ ਦੱਸਿਆ ਕਿ ਉਹ ਪਹਿਲਾਂ ਹਬੀਬਗੰਜ ’ਚ ਕਿਰਾਏ ਦੇ ਮਕਾਨ ’ਚ ਰਹਿੰਦੇ ਸਨ ਅਤੇ ਹਮਲਾਵਰ ਉਸ ਦੇ ਗੁਆਂਢ ’ਚ ਰਹਿੰਦਾ ਸੀ, ਜਿਸ ਕਾਰਨ ਉਹ ਇਕ-ਦੂਜੇ ਨੂੰ ਜਾਣਦੇ ਸਨ। ਕਰੀਬ 4 ਸਾਲ ਪਹਿਲਾਂ ਉਹ ਹਬੀਬਗੰਜ ਛੱਡ ਕੇ ਸ਼ੇਰਪੁਰ ’ਚ ਕਿਰਾਏ ਦੇ ਮਕਾਨ ’ਚ ਰਹਿਣ ਲੱਗ ਪਏੇ। ਹਮਲਾਵਰ ਅਕਸਰ ਉਸ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ। ਵੀਰਵਾਰ ਸਵੇਰੇ ਉਹ ਉਨ੍ਹਾਂ ਦੇ ਘਰ ਆਇਆ ਅਤੇ ਵਾਪਸੀ ’ਤੇ ਦੋਵਾਂ ਬੱਚਿਆਂ ਨੂੰ ਆਪਣੇ ਨਾਲ ਲੈ ਗਿਆ।

ਇਹ ਵੀ ਪੜ੍ਹੋ- 303 ਭਾਰਤੀਆਂ ਦੇ ਜਹਾਜ਼ 'ਚੋਂ ਵਾਪਸ ਆਏ ਨੌਜਵਾਨ ਨੇ ਖੋਲ੍ਹੇ ਵੱਡੇ ਰਾਜ਼, ਕਿਹਾ- 'ਡੌਂਕੀ ਲਈ ਨਹੀਂ, ਘੁੰਮਣ ਗਏ ਸੀ'

ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਦੋਂ ਜ਼ਖਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਨੌਜਵਾਨ ਨੇ ਦੱਸਿਆ ਕਿ ਹਮਲਾਵਰ ਉਸ ਦੀ ਅਪਾਹਜ ਭੈਣ ਨਾਲ ਛੇੜ-ਛਾੜ ਕਰ ਰਿਹਾ ਸੀ, ਜਿਸ ’ਤੇ ਉਸ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਗੱਲ ਨੂੰ ਲੈ ਕੇ ਹਮਲਾਵਰ ਨਾਲ ਬਹਿਸ ਹੋ ਗਈ ਅਤੇ ਉਸ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਪਰ ਮੌਕੇ ’ਤੇ ਮੌਜੂਦ ਪੁਲਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਪੁਲਸ ਦਾ ਕਹਿਣਾ ਹੈ ਕਿ ਹਮਲਾਵਰ ਫਿਲਹਾਲ ਨਸ਼ੇ ਦੀ ਹਾਲਤ ’ਚ ਹੈ ਅਤੇ ਜ਼ਖਮੀ ਬਿਆਨ ਦੇਣ ਦੇ ਯੋਗ ਨਹੀਂ ਹੈ। 

ਇਹ ਵੀ ਪੜ੍ਹੋ- ਭਰਾ ਦੇ ਜਨਮਦਿਨ ਲਈ ਕੇਕ ਲੈਣ ਗਈ ਕੁੜੀ ਬਣ ਗਈ ਲੁਟੇਰਿਆਂ ਦਾ ਸ਼ਿਕਾਰ, ਖੋਹ ਲਏ ਮੋਬਾਇਲ ਤੇ ਨਕਦੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News