ਵਿਅਕਤੀ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ

Thursday, Jun 26, 2025 - 06:42 PM (IST)

ਵਿਅਕਤੀ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ

ਜ਼ੀਰਾ (ਰਾਜੇਸ਼ ਢੰਡ, ਗਰਮੇਲ ਸੇਖਵਾਂ)- ਜ਼ੀਰਾ ਦੇ ਅਧੀਨ ਆਉਂਦੇ ਪਿੰਡ ਬੰਡਾਲਾ ਨੌ ਬੰਬ ਵਿਖੇ ਲੜਾਈ ਝਗੜੇ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਸਦਰ ਜ਼ੀਰਾ ਪੁਲਸ ਨੇ ਦੋ ਬਾਏ ਨੇਮ ਵਿਅਕਤੀਆਂ ਅਤੇ ਪੰਜ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦਰਬਾਰਾ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਪਿੰਡ ਬੰਡਾਲਾ ਨੌ ਬੰਬ ਨੇ ਦੱਸਿਆ ਕਿ ਉਸ ਦਾ ਪਹਿਲਾਂ ਵੀ ਦੋਸ਼ੀ ਨਵਰਾਜ ਸਿੰਘ ਪੁੱਤਰ ਹਰਜਿੰਦਰ ਸਿੰਘ, ਹਰਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀਅਨ ਬੰਬ ਨੌ ਬੰਡਾਲਾ ਨਾਲ ਲੜਾਈ ਝਗੜਾ ਰਹਿੰਦ ਸੀ, ਜਿਸ ਕਾਰਨ ਦੋਸ਼ੀ ਅਤੇ ਪੰਜ ਅਣਪਛਾਤੇ ਵਿਅਕਤੀਆਂ ਨੇ ਹਮਮਸ਼ਵਰਾ ਹੋ ਕੇ ਉਸ ਦੇ ਸੱਟਾਂ ਮਾਰੀਆਂ।

ਦਰਬਾਰਾ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਪਸਤਾਲ ਜ਼ੀਰਾ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਰਾਜ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। 


author

Gurminder Singh

Content Editor

Related News