ਬੀਐੱਸਐੱਫ ਤੇ ਪੁਲਸ ਨੇ ਸਰਚ ਦੌਰਾਨ ਹੈਰੋਇਨ ਤੇ 2 ਡਰੋਨ ਕੀਤੇ ਬਰਾਮਦ
Friday, May 01, 2026 - 05:37 PM (IST)
ਫਿਰੋਜ਼ਪੁਰ (ਰਾਜੇਸ਼ ਢੰਡ): ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ ਵਿਚ ਬੀਐੱਸਐੱਫ ਅਤੇ ਪੁਲਸ ਨੇ ਸਰਚ ਦੌਰਾਨ 400 ਗ੍ਰਾਮ ਹੈਰੋਇਨ ਅਤੇ 2 ਡਰੋਨ ਬਰਾਮਦ ਕੀਤੇ ਹਨ। ਇਸ ਸਬੰਧ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ 3 ਅਣਪਛਾਤੇ ਵਿਅਕਤੀਆਂ ਖਿਲਾਫ ਐੱਨਡੀਪੀਐੱਸ ਐਕਟ, ਭਾਰਤੀ ਵਾਯੂਯਾਨ ਐਕਟ ਕਰਮਸ਼ੀਅਲ ਤਹਿਤ ਮਾਮਲੇ ਦਰਜ ਕੀਤੇ ਹਨ।
ਇਹ ਵੀ ਪੜ੍ਹੋ- ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ
ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਪੁਲਸ ਦੇ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਲਈ ਰਵਾਨਾ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਪਿੰਡ ਕਾਮਲ ਵਾਲਾ ਦੇ ਖੇਤਾਂ ਵਿਚ ਇਕ ਟੁੱਟਿਆ ਹੋਇਆ ਡਰੋਨ ਮਿਲਿਆ ਹੈ। ਜਦ ਪੁਲਸ ਪਾਰਟੀ ਅਤੇ ਬੀਐੱਸਐੱਫ ਨੇ ਸਾਂਝਾ ਅਪ੍ਰੇਸ਼ਨ ਕੀਤਾ ਤਾਂ 440 ਗ੍ਰਾਮ ਹੈਰੋਇਨ ਦਾ ਇਕ ਪੈਕੇਟ ਬਰਾਮਦ ਹੋਇਆ।
ਇਹ ਵੀ ਪੜ੍ਹੋ- ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ ਛੁੱਟੀ ਦੇ ਬਾਵਜੂਦ ਸਕੂਲ ਪਹੁੰਚੇ ਵਿਦਿਆਰਥੀ ਤੇ ਅਧਿਆਪਕ
ਥਾਣਾ ਸਦਰ ਫਿਰੋਜ਼ਪੁਰ ਪੁਲਸ ਦੇ ਹੀ ਐੱਚਸੀ ਰਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਅਭਿਸ਼ੇਕ ਆਨੰਡ ਡੀ ਕੋਅ ਕੰਪਨੀ ਕਮਾਂਡਰ ਪਛਾੜੀਆਂ ਨੇ ਇਤਲਾਹ ਦਿੱਤੀ ਕਿ ਪਿੰਡ ਪਛਾੜੀਆਂ ਵਿਖੇ ਡਰੋਨ ਦੀ ਐਕਟੀਵਿਟੀ ਹੋਈ ਹੈ। ਜਦ ਪੁਲਸ ਅਤੇ ਬੀਐੱਸਐੱਫ ਨੇ ਸਾਂਝੇ ਅਪ੍ਰੇਸ਼ਨ ਦੌਰਾਨ ਪਿੰਡ ਪਛਾੜੀਆਂ ਵਿਖੇ ਇਕ ਡਰੋਨ ਬਰਾਮਦ ਕੀਤਾ। ਇਸੇ ਹੀ ਥਾਣੇ ਦੇ ਐੱਸਆਈ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਇਲਾਕੇ ਵਿਚ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਦੀਪ ਅਸਿਟੈਟ ਕਮਾਂਡਰ ਈ ਕੋਅ 99 ਬੀਐੱਸਐੱਫ ਸ਼ਾਮੇ ਕੇ ਨੇ ਇਤਲਾਹ ਦਿੱਤੀ ਕਿ ਪਿੰਡ ਅਲੀ ਕੇ ਦੇ ਖੇਤਾਂ ਵਿਚ ਡਰੋਨ ਦੀ ਹੱਲਚਲ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਅਤੇ ਬੀਐੱਸਐੱਫ ਨੇ ਸਾਂਝੇ ਅਪ੍ਰੇਸ਼ਨ ਦੌਰਾਨ ਪਿੰਡ ਅਲੀ ਕੇ ਦੇ ਖੇਤਾਂ ਵਿਚੋਂ ਇਕ ਡਰੋਨ ਬਰਾਮਦ ਕੀਤਾ। ਪੁਲਸ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
