BSF ਤੇ ਪੰਜਾਬ ਪੁਲਸ ਦੀ ਸਾਂਝੀ ਕਾਰਵਾਈ, ਪਾਕਿ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਹੈਰੋਇਨ ਤੇ ਪਿਸਤੌਲ ਬਰਾਮਦ
Sunday, Jan 12, 2025 - 08:11 PM (IST)
ਫਿਰੋਜ਼ਪੁਰ (ਕੁਮਾਰ)- ਬੀ.ਐੱਸ.ਐੱਫ. ਤੇ ਫਿਰੋਜ਼ਪੁਰ ਪੁਲਸ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਖੇਤਾਂ ਵਿੱਚੋਂ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਰਾਹੀਂ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਖੇਤਰ ਵਿੱਚ ਭੇਜੀ ਗਈ ਹੈਰੋਇਨ ਦਾ ਇੱਕ ਪੈਕੇਟ ਅਤੇ ਇੱਕ ਵਿਦੇਸ਼ੀ ਪਿਸਤੌਲ ਬਰਾਮਦ ਕੀਤਾ ਹੈ।
ਜਾਣਕਾਰੀ ਅਨੁਸਾਰ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐੱਸ.ਐੱਫ. ਅਤੇ ਫਿਰੋਜ਼ਪੁਰ ਪੁਲਸ ਵੱਲੋਂ ਸਰਹੱਦੀ ਪਿੰਡ ਟੇਂਡੀ ਵਾਲਾ ਵਿੱਚ ਇੱਕ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ, ਜਿੱਥੇ ਹੈਰੋਇਨ ਅਤੇ ਪਿਸਤੌਲ ਬਰਾਮਦ ਹੋਇਆ, ਜਿਸ ਨੂੰ ਬੀ.ਐੱਸ.ਐੱਫ. ਪੁਲਸ ਨੇ ਜ਼ਬਤ ਕਰ ਲਿਆ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਇਸ ਬਰਾਮਦਗੀ ਸਬੰਧੀ ਪੁਲਸ ਅਤੇ ਬੀ.ਐੱਸ.ਐੱਫ. ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਖੇਪ ਕਿਹੜੇ ਤਸਕਰਾਂ ਲਈ ਭੇਜੀ ਗਈ ਸੀ। ਜਾਣਕਾਰੀ ਅਨੁਸਾਰ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕੁੱਤਿਆਂ ਨੇ ਖਾ ਲਿਆ ਮਾਪਿਆਂ ਦਾ ਇਕਲੌਤਾ ਪੁੱਤ, ਪਿਓ ਦੇ ਹੱਥਾਂ 'ਚ ਜਿਗਰ ਦੇ ਟੋਟੇ ਨੇ ਤੋੜਿਆ ਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e