ਭਾਰਤੀ ਸਰਹੱਦ ’ਚ ਦਾਖਲ ਹੋ ਰਿਹਾ ਪਾਕਿਸਤਾਨੀ ਨਾਗਰਿਕ BSF ਨੇ ਕੀਤਾ ਕਾਬੂ, ਮਾਨਸਿਕ ਤੌਰ ’ਤੇ ਨਹੀਂ ਠੀਕ

Monday, Apr 29, 2024 - 03:53 PM (IST)

ਭਾਰਤੀ ਸਰਹੱਦ ’ਚ ਦਾਖਲ ਹੋ ਰਿਹਾ ਪਾਕਿਸਤਾਨੀ ਨਾਗਰਿਕ BSF ਨੇ ਕੀਤਾ ਕਾਬੂ, ਮਾਨਸਿਕ ਤੌਰ ’ਤੇ ਨਹੀਂ ਠੀਕ

ਫਾਜ਼ਿਲਕਾ (ਲੀਲਾਧਰ) – ਫਾਜ਼ਿਲਕਾ ਜ਼ਿਲ੍ਹੇ ’ਚ ਭਾਰਤ-ਪਾਕਿਸਤਾਨ ਸਰਹੱਦ ’ਤੇ ਬੀ. ਓ. ਪੀ. ਬਚਿਤਰਾ ਚੌਕੀ ਦੇ ਇਲਾਕੇ ’ਚ ਇਕ ਪਾਕਿਸਤਾਨੀ ਨਾਗਰਿਕ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ’ਚ ਦਾਖਲ ਹੋ ਰਿਹਾ ਸੀ। ਇਸ ਦੀ ਸੂਚਨਾ ਮਿਲਦੇ ਸਾਰ ਹੀ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਨੇ ਉਕਤ ਪਾਕਿਸਤਾਨੀ ਨਾਗਰਿਕ ਨੂੰ ਫੜ ਕੇ ਹਿਰਾਸਤ ’ਚ ਲੈ ਲਿਆ। ਫੜੇ ਗਏ ਪਾਕਿਸਤਾਨੀ ਵਿਅਕਤੀ ਦਾ ਨਾਂ ਇਸ਼ਫਾਕ ਅਹਿਮਦ ਉਰਫ ਸ਼ਾਹਿਦ ਖਾਨ ਮਲੰਗ (32) ਪੁੱਤਰ ਮੁਹੰਮਦ ਰਫੀਕ ਹੈ, ਜੋ ਪਾਕਿਸਤਾਨ ਦੇ ਜ਼ਿਲ੍ਹਾ ਓਕਾਰਾ, ਤਹਿਸੀਲ ਦਿਪਾਲਪੁਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। 

ਇਹ ਵੀ ਪੜ੍ਹੋ - ਦੂਜੇ ਬੈਂਕਾਂ ਦੇ ATM ਦੀ ਵਰਤੋਂ ਕਰਨ ਵਾਲੇ ਲੋਕਾਂ ਲਈ ਬੁਰੀ ਖ਼ਬਰ, ਲੱਗ ਸਕਦੈ ਵੱਡਾ ਝਟਕਾ

ਦੱਸ ਦੇਈਏ ਕਿ ਕਾਬੂ ਕੀਤੇ ਪਾਕਿਸਤਾਨੀ ਵਿਅਕਤੀ ਕੋਲ ਪਾਕਿ ਕਰੰਸੀ ’ਚ 410 ਰੁਪਏ, ਮਠਿਆਈ ਦੇ ਦੋ ਟੁਕੜੇ, ਕੇਕ ਦੇ ਦੋ ਟੁਕਡੜੇ, ਬਿਸਕੁਟਾਂ ਦਾ ਇਕ ਪੈਕੇਟ, ਇਕ ਮਾਚਿਸ, ਇਕ ਸਿਗਰਟ ਅਤੇ ਕੁਝ ਦਵਾਈਆਂ ਬਰਾਮਦ ਹੋਈਆਂ ਹਨ। ਇਸ ਸਬੰਧ ਵਿਚ ਪਾਕਿਸਤਾਨ ਵਾਲੇ ਪਾਸੇ ਅਧਿਕਾਰੀਆਂ ਨਾਲ ਤਾਲਮੇਲ ਸਥਾਪਤ ਕੀਤਾ ਗਿਆ ਸੀ। ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ, ਜਿਸ ਤੋਂ ਬਾਅਦ ਉਕਤ ਵਿਅਕਤੀ ਨੂੰ ਵਾਪਸ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ - ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਵੀ ਹੋਈ ਸਸਤੀ, ਖਰੀਦਦਾਰੀ ਤੋਂ ਪਹਿਲਾਂ ਚੈੱਕ ਕਰੋ ਅੱਜ ਦਾ ਰੇਟ

ਦੂਜੇ ਪਾਸੇ ਇਸ ਮਾਮਲੇ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਬੀ. ਐੱਸ. ਐੱਫ. ਦੇ ਡੀ. ਆਈ. ਜੀ. ਵਿਜੇ ਕੁਮਾਰ ਨੇ ਦੱਸਿਆ ਕਿ ਸ਼ੁਰੂਆਤੀ ਪੁੱਛਗਿੱਛ ਦੌਰਾਨ ਵਿਅਕਤੀ ਮਾਨਸਿਕ ਤੌਰ ’ਤੇ ਬੀਮਾਰ ਜਾਪਦਾ ਸੀ ਅਤੇ ਅਣਜਾਣੇ ’ਚ ਆਈ. ਬੀ. ਨੂੰ ਪਾਰ ਕਰ ਗਿਆ ਸੀ। ਉਕਤ ਵਿਅਕਤੀ ਨੂੰ ਅੱਜ ਭਾਰਤ-ਪਾਕਿਸਤਾਨ ਸਰਹੱਦ ’ਤੇ ਪਾਕਿਸਤਾਨੀ ਰੇਂਜਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਪਾਕਿਸਤਾਨ ਨੂੰ ਸੌਂਪ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - ‘ਬੈਂਕਾਂ ਦੀ ਵਧੀ ਚਿੰਤਾ! ਅਕਾਊਂਟ ’ਚ ਘੱਟ ਪੈਸੇ ਜਮ੍ਹਾ ਕਰ ਰਹੇ ਨੇ ਲੋਕ, ਲੋਨ ਲੈਣਾ ਹੋਵੇਗਾ ਮੁਸ਼ਕਿਲ’

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

rajwinder kaur

Content Editor

Related News