ਸਰਹੱਦੀ ਇਲਾਕੇ ਦੇ ਖੇਤਾਂ ''ਚ BSF ਨੇ ਚਲਾਇਆ ਸਰਚ ਅਭਿਆਨ, ਬਰਾਮਦ ਕੀਤੀ 2 ਕਰੋੜ 40 ਲੱਖ ਦੀ ਹੈਰੋਇਨ
Monday, Jan 01, 2024 - 10:10 PM (IST)
ਫਿਰੋਜ਼ਪੁਰ (ਕੁਮਾਰ)– ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਦੇ ਨੇੜੇ ਖੇਤਾਂ ਵਿਚ ਤਲਾਸ਼ੀ ਮੁਹਿੰਮ ਦੌਰਾਨ ਬੀ.ਐੱਸ.ਐੱਫ. ਦੇ ਜਵਾਨਾਂ ਨੇ ਹੈਰੋਇਨ ਦਾ ਇਕ ਪੈਕਟ ਬਰਾਮਦ ਕੀਤਾ ਹੈ, ਜਿਸ ’ਚੋਂ 480 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਡਰੱਗ ਤੇ ਹਥਿਆਰ ਸਮੱਗਲਿੰਗ ਰੈਕੇਟ ਦਾ ਪਰਦਾਫਾਸ਼, 19 ਕਿੱਲੋ ਹੈਰੋਇਨ ਡਰੱਗ ਮਨੀ ਸਣੇ 2 ਗ੍ਰਿਫ਼ਤਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਐੱਸ.ਐੱਫ. ਪੰਜਾਬ ਫਰੰਟੀਅਰ ਦੇ ਪਬਲਿਕ ਰਿਲੇਸ਼ਨ ਅਫਸਰ ਨੇ ਦੱਸਿਆ ਕਿ ਬੀ.ਐੱਸ.ਐੱਫ. ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਸਮੱਗਲਰਾਂ ਵਲੋਂ ਪਿੰਡ ਐੱਲ.ਐੱਸ. ਵਾਲਾ ਦੇ ਇਲਾਕੇ ’ਚ ਡਰੋਨ ਰਾਹੀਂ ਹੈਰੋਇਨ ਦੀ ਇਕ ਖੇਪ ਭੇਜੀ ਗਈ ਹੈ, ਜਿਸ ਦੇ ਆਧਾਰ ’ਤੇ ਬੀ.ਐੱਸ.ਐੱਫ. ਵਲੋਂ ਤਲਾਸ਼ੀ ਮੁਹਿੰਮ ਚਲਾਈ ਗਈ।
ਇਹ ਵੀ ਪੜ੍ਹੋ- ਸਾਲ 2023 'ਚ BSF ਨੇ ਬਰਾਮਦ ਕੀਤੀ 442 ਕਿੱਲੋ ਹੈਰੋਇਨ, 3 ਘੁਸਪੈਠੀਆਂ ਨੂੰ ਕੀਤਾ ਢੇਰ
ਤਲਾਸ਼ੀ ਮੁਹਿੰਮ ਦੌਰਾਨ ਬੀ.ਐੱਸ.ਐੱਫ. ਪਾਰਟੀ ਨੇ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਹੋਇਆ ਇਕ ਪੈਕੇਟ ਖੇਤਾਂ ’ਚੋਂ ਬਰਾਮਦ ਕੀਤਾ, ਜਿਸ ਦੇ ਨਾਲ ਇਕ ਛੋਟੀ ਜਿਹੀ ਰੋਸ਼ਨੀ ਵਾਲੀ ਗੇਂਦ ਵੀ ਜੁੜੀ ਹੋਈ ਸੀ। ਉਨ੍ਹਾਂ ਦੱਸਿਆ ਕਿ ਬੀ.ਐੱਸ.ਐੱਫ. ਨੇ ਪਾਕਿਸਤਾਨੀ ਸਮੱਗਲਰਾਂ ਵਲੋਂ ਡਰੋਨ ਰਾਹੀਂ ਭੇਜੀ ਗਈ ਇਹ ਹੈਰੋਇਨ ਫੜ ਕੇ ਪਾਕਿਸਤਾਨੀ ਅਤੇ ਭਾਰਤੀ ਸਮੱਗਲਰਾਂ ਦੇ ਨਾਪਾਕ ਇਰਾਦਿਆਂ ਨੂੰ ਇਕ ਵਾਰ ਫਿਰ ਨਾਕਾਮ ਕਰ ਦਿੱਤਾ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 2 ਕਰੋੜ 40 ਲੱਖ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ- ਜਾਂਦਾ ਸਾਲ ਵਿਛਾ ਗਿਆ ਘਰ 'ਚ ਸੱਥਰ, ਇੱਕੋ ਪਰਿਵਾਰ ਦੇ 5 ਜੀਆਂ ਨੇ ਫਾਹਾ ਲੈ ਕੇ ਕੀਤੀ ਜੀਵਨਲੀਲਾ ਸਮਾਪਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8