BSF ਨੇ ਫ਼ਿਰੋਜ਼ਪੁਰ 'ਚ ਪਾਕਿਸਤਾਨ ਤੋਂ ਆ ਰਹੇ ਡਰੋਨ ਨੂੰ ਫੜਿਆ, ਕਰੋੜਾਂ ਰੁਪਏ ਦੀ ਹੈਰੋਇਨ ਕੀਤੀ ਜ਼ਬਤ
Sunday, Sep 17, 2023 - 10:03 AM (IST)
ਫ਼ਿਰੋਜ਼ਪੁਰ (ਕੁਮਾਰ) ਅੱਜ ਤੜਕੇ 4 ਵਜੇ ਦੇ ਕਰੀਬ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਪੈਂਦੇ ਸਰਹੱਦੀ ਪਿੰਡ ਗੱਟੀ ਰਾਜੋਕੇ ਦੇ ਇਲਾਕੇ 'ਚ ਬੀ.ਐਸ.ਐਫ ਦੇ ਜਵਾਨਾਂ ਨੇ ਪਾਕਿਸਤਾਨ ਵਲੋਂ ਇੱਕ ਡਰੋਨ ਆਉਂਦਾ ਦੇਖਿਆ ਤਾਂ ਡਿਊਟੀ 'ਤੇ ਮੌਜੂਦ ਬੀ.ਐਸ.ਐਫ ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਇਸ ਨੂੰ ਅੱਗ ਦੀ ਪ੍ਰਕਿਰਿਆ ਤਹਿਤ ਕਾਰਵਾਈ ਕਰਦੇ ਹੋਏ ਰੋਕਿਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਬ੍ਰਾਜ਼ੀਲ ਦੇ ਐਮਾਜ਼ਾਨ 'ਚ ਜਹਾਜ਼ ਹਾਦਸਾਗ੍ਰਸਤ, ਚਾਲਕ ਦਲ ਸਮੇਤ 14 ਲੋਕਾਂ ਦੀ ਮੌਤ
ਇਹ ਜਾਣਕਾਰੀ ਦਿੰਦਿਆਂ ਬੀ.ਐਸ.ਐਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਬੀ.ਐਸ.ਐਫ ਵੱਲੋਂ ਪੰਜਾਬ ਪੁਲਿਸ ਦੇ ਨਾਲ ਮਿਲਕੇ ਗੱਟੀ ਰਾਜੋਕੀ ਦੇ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਗਿਆ, ਜਿਸ ਵਿੱਚ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦੀ ਟੀਮ ਨੂੰ ਤਲਾਸ਼ੀ ਦੋਰਾਨ ਸਵੇਰੇ ਕਰੀਬ ਸਾਢੇ 6 ਵਜੇ ਖੇਤਾਂ 'ਚ ਪਿਆ ਇਕ ਵੱਡੇ ਆਕਾਰ ਦਾ ਪੈਕੇਟ ਮਿਲਿਆ, ਜਿਸ 'ਚ ਕਰੀਬ ਢਾਈ ਕਿੱਲੋ ਹੈਰੋਇਨ ਬਰਾਮਦ ਹੋਈ ਅਤੇ ਇਸ ਪੈਕਟ ਦੇ ਨਾਲ ਲੋਹੇ ਦੀ ਇਕ ਹੁੱਕ ਵੀ ਲੱਗੀ ਹੋਈ ਸੀ, ਜੋ ਕਿ ਅਕਸਰ ਹੀ ਇਸ ਤਰ੍ਹਾਂ ਦੇ ਪੈਕਟ ਆਦਿ ਸੁੱਟਣ ਲਈ ਡਰੋਨ ਦੇ ਨਾਲ ਜੋੜੀ ਜਾਂਦੀ ਹੈ । ਉਨ੍ਹਾਂ ਕਿਹਾ ਕਿ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦਾ ਸਾਂਝਾ ਸਰਚ ਆਪ੍ਰੇਸ਼ਨ ਅਜੇ ਵੀ ਜਾਰੀ ਹੈ ਅਤੇ ਸਾਂਝੇ ਤੌਰ 'ਤੇ ਅਪਰੇਸ਼ਨ ਚਲਾ ਕੇ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਪਾਕਿਸਤਾਨੀ ਅਤੇ ਭਾਰਤੀ ਸਮੱਗਲਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।