ਸਰਹੱਦ ’ਤੇ BSF ਨੇ 6 ਕਿਲੋ 360 ਗ੍ਰਾਮ ਹੈਰੋਇਨ ਕੀਤੀ ਬਰਾਮਦ
Friday, Jan 14, 2022 - 10:40 PM (IST)
ਫ਼ਿਰੋਜ਼ਪੁਰ (ਕੁਮਾਰ, ਮਲਹੋਤਰਾ,ਪਰਮਜੀਤ)-ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ ਬੀ.ਐੱਸ.ਐੱਫ. ਵੱਲੋਂ 6 ਪੈਕੇਟ ਹੈਰੋਇਨ, ਇਕ ਪਿਸਤੌਲ, ਮੈਗਜ਼ੀਨ ਅਤੇ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਫੜੀ ਗਈ ਹੈਰੋਇਨ ਦਾ ਵਜ਼ਨ ਤਕਰੀਬਨ 6 ਕਿਲੋ 360 ਗ੍ਰਾਮ ਹੈ ਅਤੇ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 31 ਕਰੋੜ 80 ਲੱਖ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਜਾਨਸਨ 'ਤੇ ਡਾਊਨਿੰਗ ਸਟ੍ਰੀਟ 'ਚ ਪਾਰਟੀਆਂ ਕਰਨ ਦੇ ਲੱਗੇ ਨਵੇਂ ਦੋਸ਼
ਬੀ. ਐੱਸ. ਐੱਫ. ਪੰਜਾਬ ਫਰੰਟੀਅਰ ਦੇ ਪਬਲਿਕ ਰਿਲੇਸ਼ਨ ਅਫਸਰ ਨੇ ਦੱਸਿਆ ਕਿ ਹੈਰੋਇਨ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਗਈ ਸੀ, ਜਿਸ ਨੂੰ ਫੜ ਕੇ ਬੀ. ਐੱਸ. ਐੱਫ. ਨੇ ਇਕ ਵਾਰ ਫਿਰ ਪਾਕਿਸਤਾਨੀ ਸਮੱਗਲਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੀ ਭਾਰਤ-ਪਾਕਿ ਸਰਹੱਦ ’ਤੇ ਸਥਿਤ ਬੀ.ਓ.ਪੀ. ਨਿਊ ਮੁਹੰਮਦੀ ਵਾਲਾ ਤੋਂ ਹੈਰੋਇਨ ਫੜੀ ਗਈ ਹੈ।
ਇਹ ਵੀ ਪੜ੍ਹੋ : ਯਾਦਗਾਰੀ ਹੋ ਨਿਬੜਿਆ ਸੇਖਵਾਂ ਮਾਘੀ ਮੇਲਾ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।