BSF ਹੱਥ ਲੱਗੀ ਵੱਡੀ ਸਫ਼ਲਤਾ, ਫਿਰੋਜ਼ਪੁਰ 'ਚ ਭਾਰਤ-ਪਾਕਿ ਸਰਹੱਦ ਤੋਂ ਫੜੀ 6.5 ਕਰੋੜ ਰੁਪਏ ਦੀ ਹੈਰੋਇਨ

Thursday, Jan 13, 2022 - 11:05 PM (IST)

BSF ਹੱਥ ਲੱਗੀ ਵੱਡੀ ਸਫ਼ਲਤਾ, ਫਿਰੋਜ਼ਪੁਰ 'ਚ ਭਾਰਤ-ਪਾਕਿ ਸਰਹੱਦ ਤੋਂ ਫੜੀ 6.5 ਕਰੋੜ ਰੁਪਏ ਦੀ ਹੈਰੋਇਨ

ਫ਼ਿਰੋਜ਼ਪੁਰ(ਕੁਮਾਰ) -ਬੀ.ਐੱਸ.ਐੱਫ. ਨੇ ਫ਼ਿਰੋਜ਼ਪੁਰ ਸੈਕਟਰ 'ਚ ਭਾਰਤ ਪਾਕਿ ਬਾਰਡਰ ਤੋਂ ਅੱਜ 2 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦਾ ਵਜ਼ਨ ਕਰੀਬ ਇੱਕ ਕਿਲੋ 300 ਗ੍ਰਾਮ ਹੈ। ਇਹ ਜਾਣਕਾਰੀ ਦਿੰਦੇ ਹੋਏ ਡੀ.ਆਈ.ਜੀ. ਬੀ.ਐੱਸ.ਐੱਫ. ਕਮ ਪਬਲਿਕ ਰਿਲੇਸ਼ਨ ਅਫਸਰ ਬੀ.ਐੱਸ.ਐੱਫ. ਪੰਜਾਬ ਫਰੰਟੀਅਰ ਨੇ ਦੱਸਿਆ ਕਿ ਇਹ ਹੈਰੋਇਨ ਪਾਕਿਸਤਾਨੀ ਸਮੱਗਲਰਾਂ ਦੁ ਆਰਾ ਭੇਜੀ ਗਈ ਸੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ ਸਾਢੇ 6 ਕਰੋੜ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ : ਜਲੰਧਰ 'ਚ ਕੋਰੋਨਾ ਦਾ ਕਹਿਰ ਜਾਰੀ, 470 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 

 


author

Karan Kumar

Content Editor

Related News