ਮੀਂਹ ਪੈਣ ਦੇ ਬਾਵਜੂਦ ਬੀ.ਐੱਸ.ਐੱਨ.ਐੱਲ ਮੁਲਾਜ਼ਮਾਂ ਨੇ ਕੀਤੀ ਨਾਅਰੇਬਾਜ਼ੀ

02/18/2019 4:04:05 PM

ਨਾਭਾ (ਜਗਨਾਰ, ਪੁਰੀ) - ਸਥਾਨਕ ਮੈਹਸ ਗੇਟ ਸਥਿਤ ਬੀ.ਐੱਸ.ਐੱਨ.ਐੱਲ ਦੇ ਮੁੱਖ ਦਫਤਰ ਸਥਿਤ ਬੀ.ਐੱਸ.ਐੱਨ.ਐੱਲ ਦੀਆਂ ਸਮੁੱਚੀਆਂ ਜਥੇਬੰਦੀਆਂ ਦੇ ਸੱਦੇ 'ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਵਲੋਂ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਨਛੱਤਰ ਸਿੰਘ, ਸੈਕਟਰੀ ਮਹਿੰਦਰ ਸਿੰਘ, ਉਪ ਪ੍ਰਧਾਨ ਮਨਦੀਪ ਸਿੰਘ ਭਾਟੀਆ ਆਦਿ ਨੇ ਕਿਹਾ ਕਿ ਬੀ.ਐੱਸ.ਐੱਨ.ਐੱਲ ਦੇ ਮੁਲਾਜ਼ਮਾਂ ਦੀ ਤਿੰਨ ਦਿਨਾ ਹੜਤਾਲ ਦਾ ਅੱਜ ਪਹਿਲਾ ਦਿਨ ਹੈ, ਜੋ 20 ਫਰਵਰੀ ਤੱਕ ਜਾਰੀ ਰਹੇਗਾ। ਉਨ੍ਹਾਂ ਇਹ ਹੜਤਾਲ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ 'ਚ ਕੀਤੀ ਹੈ।

ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉੱਚ ਅਧਿਕਾਰੀਆਂ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ ਵਲੋਂ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਪੂਰੀਆਂ ਨਾ ਹੋਣ 'ਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਦੀ ਮੁੱਖ ਮੰਗ ਥਰਡ ਪੀ.ਆਰ.ਸੀ. ਤੋਂ ਇਲਾਵਾ ਬੀ.ਐੱਸ.ਐੱਨ.ਐੱਲ. ਦੇ ਟਾਵਰਾਂ ਨੂੰ ਪ੍ਰਾਈਵੇਟ ਹੱਥਾਂ 'ਚ ਦੇਣ ਤੋਂ ਰੋਕਣਾ ਹੈ, ਜਿਸ ਕਾਰਨ ਮੁਲਾਜ਼ਮ ਮੀਂਹ ਦੇ ਪੈਣ ਬਾਵਜੂਦ ਧਰਨਾ ਦੇ ਕੇ ਮੈਨੇਜਮੈਂਟ ਖਿਲਾਫ ਨਾਅਰੇਬਾਜ਼ੀ ਕਰ ਰਹੇ ਹਨ।


rajwinder kaur

Content Editor

Related News