ਯੂ. ਪੀ. ਦੇ ਬਸਪਾ ਵਿਧਾਇਕ ਨੂੰ ਪ੍ਰੋਡਕਸ਼ਨ ਵਾਰੰਟ ''ਤੇ ਲਿਆਈ ਮੋਹਾਲੀ ਪੁਲਸ

01/23/2019 11:43:04 AM

ਮੋਹਾਲੀ (ਕੁਲਦੀਪ) : ਉੱਤਰ ਪ੍ਰਦੇਸ਼ ਤੋਂ ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਮੁਖਤਾਰ ਅੰਸਾਰੀ ਨੂੰ ਮੋਹਾਲੀ ਪੁਲਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿਚ ਬਾਂਦਰਾ ਜੇਲ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਹੈ। ਮੰਗਲਵਾਰ ਉਸ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਵਿਚ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਦੌਰਾਨ ਅਦਾਲਤ ਨੇ ਉਸ ਨੂੰ ਦੋ ਦਿਨਾ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। 
ਭਾਵੇਂ ਹੀ ਇਸ ਕੇਸ ਸਬੰਧੀ ਪੁਲਸ ਨੇ ਚੁੱਪੀ  ਧਾਰੀ ਹੋਈ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਮੋਹਾਲੀ ਦੇ ਮਟੌਰ ਪੁਲਸ ਥਾਣੇ ਵਿਚ ਮੁਖਤਾਰ ਅੰਸਾਰੀ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਉਸ 'ਤੇ ਇਲਜ਼ਾਮ ਹੈ ਕਿ ਉਸ ਨੇ ਮੋਹਾਲੀ ਦੇ ਇਕ ਬਿਲਡਰ ਤੋਂ ਫੋਨ 'ਤੇ ਕਰੋੜਾਂ ਰੁਪਏ ਦੀ ਫਿਰੌਤੀ ਮੰਗੀ ਸੀ। ਫੋਨ 'ਤੇ ਕਾਲ ਕਰਨ ਵਾਲੇ ਵਿਅਕਤੀ ਨੇ ਆਪਣਾ ਨਾਂ ਮੁਖਤਾਰ ਅੰਸਾਰੀ ਦੱਸਿਆ ਸੀ।

Babita

This news is Content Editor Babita