ਸ਼ਹਿਰ ਦੇ ਆਗੂਆਂ ਤੇ ਕਾਰੋਬਾਰੀਆਂ ਨੇ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਗਏ ਬਜਟ ਦਾ ਕੀਤਾ ਸੁਆਗਤ

Wednesday, Jul 24, 2024 - 04:54 AM (IST)

ਲੁਧਿਆਣਾ (ਬੇਰੀ)- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣਾ 7ਵਾਂ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਨੇ ਬਜਟ ’ਚ ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਇਸ ਸਮੇਂ ਸੋਨੇ-ਚਾਂਦੀ ਦੇ ਰੇਟ ਬਹੁਤ ਉੱਚੇ ਹੋ ਗਏ ਹਨ, ਜਿਸ ਨੂੰ ਆਮ ਅਤੇ ਮੱਧ ਵਰਗ ਦੇ ਲੋਕਾਂ ਲਈ ਖਰੀਦਣਾ ਔਖਾ ਹੋ ਗਿਆ ਹੈ।

ਇਸ ਤੋਂ ਇਲਾਵਾ ਕੈਂਸਰ ਦੀਆਂ ਦਵਾਈਆਂ ਵੀ ਮਹਿੰਗੇ ਭਾਅ ਵੇਚੀਆਂ ਜਾ ਰਹੀਆਂ ਹਨ, ਜਿਸ ਕਾਰਨ ਮਰੀਜ਼ਾਂ ਨੂੰ ਇਲਾਜ ਕਰਵਾਉਣਾ ਬਹੁਤ ਔਖਾ ਹੋ ਗਿਆ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ’ਚ ਸੋਨਾ, ਚਾਂਦੀ ਅਤੇ ਕੈਂਸਰ ਦੀਆਂ ਦਵਾਈਆਂ ਸਸਤੀਆਂ ਹੋ ਗਈਆਂ ਹਨ।

ਨਿਰਮਲਾ ਸੀਤਾਰਮਨ ਨੇ ਜਦੋਂ ਬਜਟ ਪੇਸ਼ ਕੀਤਾ ਤਾਂ ਸ਼ਹਿਰ ਦੇ ਪਤਵੰਤਿਆਂ ਨੇ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬਜਟ ’ਚ ਸੋਨਾ, ਚਾਂਦੀ ਅਤੇ ਕੈਂਸਰ ਦੀਆਂ ਦਵਾਈਆਂ ਸਸਤੀਆਂ ਕਰਨ ਦੇ ਐਲਾਨ ਨਾਲ ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

ਹੈਬੋਵਾਲ ਭਾਜਪਾ ਮੰਡਲ ਪ੍ਰਧਾਨ ਗੌਰਵ ਅਰੋੜਾ ਨੇ ਕਿਹਾ, ''ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬਜਟ ’ਚ ਸੋਨਾ, ਚਾਂਦੀ ਅਤੇ ਕੈਂਸਰ ਦੀਆਂ ਦਵਾਈਆਂ ਸਸਤੀਆਂ ਕਰਨ ਦੇ ਐਲਾਨ ਤੋਂ ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਦੇਸ਼ ਵਾਸੀ ਪਹਿਲਾਂ ਹੀ ਚਿੰਤਤ ਸਨ ਅਤੇ ਸੋਨੇ-ਚਾਂਦੀ ਦੇ ਮਹਿੰਗੇ ਹੋਣ ਕਾਰਨ ਆਮ ਅਤੇ ਮੱਧ ਵਰਗ ਦੇ ਲੋਕਾਂ ਨੇ ਸੋਨੇ-ਚਾਂਦੀ ਦੇ ਗਹਿਣੇ ਬਣਾਉਣੇ ਬੰਦ ਕਰ ਦਿੱਤੇ ਸਨ। ਇਸ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਜਿੰਨੀ ਵੀ ਤਾਰੀਫ਼ ਕੀਤੀ ਜਾਵੇ ਘੱਟ ਹੈ।''

ਇਹ ਵੀ ਪੜ੍ਹੋ- ਮਾਮੂਲੀ ਗੱਲ ਤੇ ਹੋਈ ਬਹਿਸ ਨੇ ਧਾਰਿਆ ਖ਼ੂਨੀ ਰੂਪ, ਸੜਕ ਵਿਚਕਾਰ ਸ਼ਰੇਆਮ ਵੱਢ'ਤਾ ਨੌਜਵਾਨ

ਉੱਥੇ ਹੀ ਕਾਰੋਬਾਰੀ ਹਰਜੀਤ ਸਿੰਘ ਨੇ ਕਿਹਾ ਕਿ ਦੇਸ਼ 'ਚ ਹੋਈਆਂ ਲੋਕ ਸਭਾ ਚੋਣਾਂ ’ਚ ਭਾਜਪਾ ਨੂੰ ਮਿਲੀ ਵੱਡੀ ਹਾਰ ਤੋਂ ਬਾਅਦ ਲੋਕਾਂ ਨੂੰ ਪੂਰੀ ਉਮੀਦ ਸੀ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇਸ ਦੇ ਤਹਿਤ ਸੋਨੇ, ਚਾਂਦੀ ਅਤੇ ਕੈਂਸਰ ਦੀਆਂ ਦਵਾਈਆਂ ਦੇ ਰੇਟ ਵਧਾਏਗੀ ਪਰ ਕਟੌਤੀ ਦਾ ਐਲਾਨ ਕੀਤਾ ਗਿਆ ਹੈ ਕਿਉਂਕਿ ਕੈਂਸਰ ਦੀਆਂ ਦਵਾਈਆਂ ਮਹਿੰਗੀਆਂ ਹੋਣ ਕਾਰਨ ਕੈਂਸਰ ਦੇ ਮਰੀਜ਼ਾਂ ਲਈ ਇਲਾਜ ਕਰਵਾਉਣਾ ਔਖਾ ਹੋ ਗਿਆ ਸੀ। ਹੁਣ ਕੈਂਸਰ ਦੇ ਮਰੀਜ਼ਾਂ ਨੂੰ ਵੀ ਕੈਂਸਰ ਦਾ ਇਲਾਜ ਕਰਵਾਉਣ ’ਚ ਰਾਹਤ ਮਿਲੀ ਹੈ।

ਕਰਨ ਅਗਰਵਾਲ ਨੇ ਕਿਹਾ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਆਪਣੇ ਬਜਟ ’ਚ ਵਿਕਸਤ ਭਾਰਤ ਦਾ ਰੋਡਮੈਪ ਪੇਸ਼ ਕੀਤਾ ਹੈ। ਇਸ ਦੇ ਤਹਿਤ ਉਨ੍ਹਾਂ ਨੇ ਰੋਜ਼ਗਾਰ, ਹੁਨਰ ਵਿਕਾਸ, ਖੇਤੀਬਾੜੀ ਅਤੇ ਨਿਰਮਾਣ ’ਤੇ ਧਿਆਨ ਕੇਂਦ੍ਰਿਤ ਕਰਦੇ ਹੋਏ 2047 ਤੱਕ ਵਿਕਸਤ ਭਾਰਤ ਲਈ ਰੋਡਮੈਪ ਪੇਸ਼ ਕੀਤਾ ਹੈ। ਮੋਦੀ 3.0 ਦੇ ਤਹਿਤ ਪਹਿਲਾ ਬਜਟ ਆਰਥਿਕ ਦ੍ਰਿਸ਼ਟੀਕੋਣ ਪੇਸ਼ ਕਰਦਾ ਹੈ।

ਕਾਰੋਬਾਰੀ ਬਲਜਿੰਦਰ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਆਪਣੇ ਬਜਟ ’ਚ ਪੇਂਡੂ ਅਰਥਚਾਰੇ, ਟੈਕਸ ਸੁਧਾਰਾਂ, ਬੁਨਿਆਦੀ ਢਾਂਚੇ ਨੂੰ ਹੁਲਾਰਾ, ਸਥਾਨਕ ਨਿਰਮਾਣ, ਨੌਕਰੀਆਂ ਅਤੇ ਹੁਨਰ ਸਿਰਜਣ ਲਈ ਉੱਚ ਅਲਾਟਮੈਂਟ ’ਤੇ ਜ਼ੋਰ ਦਿੱਤਾ ਹੈ। ਵਧੇਰੇ ਲੇਬਰ-ਇੰਟੈਂਸਿਵ ਸੈਕਟਰਾਂ ’ਚ ਪ੍ਰੋਡਕਸ਼ਨ-ਲਿੰਕਡ ਇੰਸੈਂਟਿਵ (ਪੀ. ਐੱਲ. ਆਈ.) ਦੀ ਵੰਡ ਨੂੰ ਸਮਰਥਨ ਦੇਣ ’ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਨਵ-ਵਿਆਹੁਤਾ ਨੇ ਦੂਜੀ ਵਾਰ ਦਿੱਤਾ ਨਰਸਿੰਗ ਟੈਸਟ, ਮੈਰਿਟ ਲਿਸਟ 'ਚ ਨਹੀਂ ਆਇਆ ਨਾਂ ਤਾਂ ਮੌਤ ਨੂੰ ਲਗਾ ਲਿਆ ਗਲ਼ੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News