ਬਜਟ ਸਿਰਫ਼ ਕਾਗਜ਼ ਰਹਿਤ ਹੀ ਨਹੀਂ, ਦਿਸ਼ਾਹੀਣ ਵੀ : ਭਾਜਪਾ

06/28/2022 12:36:55 PM

ਚੰਡੀਗੜ੍ਹ (ਸ਼ਰਮਾ): ਭਾਰਤੀ ਜਨਤਾ ਪਾਰਟੀ ਨੇ ਕਿਹਾ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੰਜਾਬ ਵਿਧਾਨ ਸਭਾ ’ਚ ਪੇਸ਼ ਕੀਤਾ ਗਿਆ ਬਜਟ ਬਿਨਾਂ ਕਿਸੇ ਦੂਰਦਸ਼ਤਾ ਤੋਂ ਦਿਸ਼ਾਹੀਣ ਹੈ। ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਨਾ ਸਿਰਫ਼ ਕਾਗਜ਼ ਰਹਿਤ ਹੈ, ਸਗੋਂ ਦਿਸ਼ਾਹੀਣ ਵੀ ਹੈ। ਉਨ੍ਹਾਂ ਕਿਹਾ ਕਿ ਇਹ ਇਕ ਕਰੋੜ ਤੋਂ ਵੱਧ ਪੰਜਾਬੀਆਂ ਨਾਲ ਧੋਖਾ ਹੈ, ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ 1000 ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਹੁਣ ਬਜਟ ’ਚ ਇਸ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ’ਚ ਹੋਈ ਮਾੜੀ ਹਾਲਤ ਤੋਂ ਬਾਅਦ ਵੀ ਸੰਭਲ ਨਹੀਂ ਸਕੀ ਕਾਂਗਰਸ

ਇਸੇ ਤਰ੍ਹਾਂ ਵਿੱਤ ਮੰਤਰੀ ਵਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਐਲਾਨ ’ਤੇ ਡਾ. ਸ਼ਰਮਾ ਨੇ ਸਵਾਲ ਕੀਤਾ ਕਿ ਬਜਟ ’ਚ ਇਸ ਸਬੰਧੀ ਸਬਸਿਡੀ ਦੀ ਵਿਵਸਥਾ ਕਿੱਥੇ ਹੈ। ਉਨ੍ਹਾਂ ਦੱਸਿਆ ਕਿ ਖੇਤੀ ਸੈਕਟਰ ਨੂੰ ਮੁਫ਼ਤ ਬਿਜਲੀ ਦੇਣ ਲਈ ਬਜਟ ’ਚ ਕੀਤੇ ਗਏ 6649 ਕਰੋੜ ਰੁਪਏ ਦੇ ਉਪਬੰਧ ਦੀ ਤਰਜ਼ ’ਤੇ ਹੋਰ ਖ਼ਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ, ਜੋ ਕਿ ਸਰਕਾਰ ਦੀ ਸੋਚ ਨੂੰ ਦਰਸਾਉਂਦਾ ਹੈ। ਇਹ ਪੰਜਾਬ ਦੇ ਲੋਕਾਂ ਨਾਲ ਸਾਫ਼ ਧੋਖਾ ਹੈ।

ਇਹ ਵੀ ਪੜ੍ਹੋ : ਜਨਤਾ ਨੇ ‘ਆਪ’ ਨੂੰ ਦਿਖਾਇਆ ਸ਼ੀਸ਼ਾ : ਅਸ਼ਵਨੀ ਸ਼ਰਮਾ

ਭਾਜਪਾ ਨੇਤਾ ਨੇ ਆਬਕਾਰੀ ਤੋਂ ਮਾਲੀਆ ਪ੍ਰਾਪਤ ਕਰਨ ਦੇ ਸਰਕਾਰ ਦੇ ਦਾਅਵਿਆਂ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਰਾਬ ਦੇ ਠੇਕੇਦਾਰ ਪਹਿਲਾਂ ਹੀ ਆਬਕਾਰੀ ਨੀਤੀ ਦਾ ਵਿਰੋਧ ਕਰ ਚੁੱਕੇ ਹਨ, ਕਿਉਂਕਿ ‘ਆਪ’ ਸਰਕਾਰ ਨੇ ਕੁਝ ਕਾਰਪੋਰੇਟਾਂ ਨੂੰ ਫ਼ਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ।


Anuradha

Content Editor

Related News