ਬੁਢਲਾਡਾ ਸ਼ਹਿਰ ''ਚ ਕੋਰੋਨਾ ਦਾ ਕਹਿਰ, 3 ਮਾਮਲੇ ਆਏ ਸਾਹਮਣੇ

08/20/2020 6:16:54 PM

ਬੁਢਲਾਡਾ (ਬਾਂਸਲ): ਸਥਾਨਕ ਸ਼ਹਿਰ ਦੇ ਵਾਰਡ ਨੰਬਰ 8 ਅਤੇ 18 ਤੋਂ ਇਲਾਵਾ ਨੇੜਲੇ ਪਿੰਡ ਰਾਮਗੜ੍ਹ ਸ਼ਾਹਪੁਰੀਆ ਸਮੇਤ ਤਿੰਨ ਵਿਅਕਤੀਆਂ ਦੇ ਕੋਰੋਨਾ ਪਾਜ਼ੇਟਿਵ ਟੈਸਟ ਦੇ ਮਰੀਜ਼ ਪਾਏ ਗਏ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਵਾਰਡ ਨੰਬਰ 8 ਨੇੜੇ ਸਰਕਾਰੀ ਹਸਪਤਾਲ ਵਿਅਕਤੀ ਜੋ ਹਿਮਾਚਲ ਤੋਂ ਆਪਣੇ ਸਹੁਰੇ ਘਰ ਤੋਂ ਪਰਤਿਆ ਸੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ। ਇਸੇ ਤਰ੍ਹਾਂ ਵਾਰਡ ਨੰਬਰ 18 ਨਾਲ ਸਬੰਧਤ ਵਿਅਕਤੀ ਜੋ ਕੋਰੋਨਾ ਪਾਜ਼ੇਟਿਵ ਦੇ ਸੰਪਰਕ 'ਚ ਆਇਆ ਸੀ ਤੋਂ ਇਲਾਵਾ ਪਿੰਡ ਰਾਮਗੜ੍ਹ ਸ਼ਾਹਪੁਰੀਆਂ ਦਾ 27 ਸਾਲਾਂ ਵਿਅਕਤੀ ਵੀ ਕਰੋਨਾ ਪਾਜਟਿਵ ਪਾਇਆ ਗਿਆ।

ਇਹ ਵੀ ਪੜ੍ਹੋ:  ਇਸ ਪੰਜਾਬੀ ਗੱਭਰੂ ਦੀਆਂ ਬਣਾਈਆਂ ਤਸਵੀਰਾਂ ਖਰੀਦਦੇ ਨੇ ਬਾਲੀਵੁੱਡ ਅਦਾਕਾਰ, ਸ਼ਿਖ਼ਰ ਧਵਨ ਵੀ ਹੈ ਪ੍ਰਸ਼ੰਸਕ

ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 35 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 2975, ਲੁਧਿਆਣਾ 7288, ਜਲੰਧਰ 4675, ਮੋਹਾਲੀ 'ਚ 2138, ਪਟਿਆਲਾ 'ਚ 4247, ਹੁਸ਼ਿਆਰਪੁਰ 'ਚ 926, ਤਰਨਾਰਨ 686, ਪਠਾਨਕੋਟ 'ਚ 787, ਮਾਨਸਾ 'ਚ 320, ਕਪੂਰਥਲਾ 657, ਫਰੀਦਕੋਟ 700, ਸੰਗਰੂਰ 'ਚ 1670, ਨਵਾਂਸ਼ਹਿਰ 'ਚ 517, ਰੂਪਨਗਰ 571, ਫਿਰੋਜ਼ਪੁਰ 'ਚ 1307, ਬਠਿੰਡਾ 1442, ਗੁਰਦਾਸਪੁਰ 1254, ਫਤਿਹਗੜ੍ਹ ਸਾਹਿਬ 'ਚ 764, ਬਰਨਾਲਾ 770, ਫਾਜ਼ਿਲਕਾ 561 ਮੋਗਾ 943, ਮੁਕਤਸਰ ਸਾਹਿਬ 527 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 937 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਨਹੀਂ ਰੁਕ ਰਹੀਆਂ ਜਬਰ-ਜ਼ਿਨਾਹ ਦੀਆਂ ਘਟਨਾਵਾਂ, ਹੁਣ 13 ਸਾਲਾਂ ਦੀ ਨਾਬਾਲਗਾ ਹੋਈ ਹਵਸ ਦੀ ਸ਼ਿਕਾਰ


Shyna

Content Editor

Related News