ਕਾਂਗਰਸੀ ਵਰਕਰ ਸਰਕਾਰ ਦੀਆਂ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ : ਮੰਜੂ ਬਾਂਸਲ
Friday, Dec 27, 2019 - 05:00 PM (IST)

ਬੁਢਲਾਡਾ (ਬਾਂਸਲ) : ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਮਾਨਸਾ ਜ਼ਿਲੇ ਦੇ ਨਿਯੁਕਤ ਕੀਤੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸਾਬਕਾ ਵਿਧਾਇਕ ਪ੍ਰੇਮ ਮਿੱਤਲ ਦਾ ਅੱਜ ਸ਼ਹਿਰ ਵਿਚ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਬਲਾਕ ਕਾਂਗਰਸ ਕਮੇਟੀ ਵੱਲੋਂ ਸਨਮਾਨ ਸਮਾਰੋਹ ਦਾ ਆਯੋਜਨ ਵੀ ਕੀਤਾ ਗਿਆ।
ਇਸ ਮੌਕੇ 'ਤੇ ਬੋਲਦਿਆਂ ਜ਼ਿਲਾ ਕਾਂਗਰਸ ਕਮੇਟੀ ਦੀ ਪ੍ਰਧਾਨ ਡਾ. ਮੰਜੂ ਬਾਂਸਲ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਯੌਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਲੜੀ ਦਰ ਲੜੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪ੍ਰੇਮ ਮਿੱਤਲ ਨੂੰ ਜ਼ਿਲਾ ਯੋਜਨਾ ਬੋਰਡ ਦਾ ਚੇਅਰਮੈਨ ਬਣਾਉਣ 'ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸ਼੍ਰੀ ਮਿੱਤਲ ਦੀ ਨਿਯੁਕਤੀ ਸਮੇਂ ਸਿਰ ਲਿਆ ਗਿਆ ਸਹੀ ਫੈਸਲਾ ਹੈ।
ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਤੀਰਥ ਸਿੰਘ ਸਵੀਟੀ, ਐੱਸ. ਐੱਸ. ਬੋਰਡ ਦੇ ਮੈਂਬਰ ਪ੍ਰਿੰਸੀਪਲ ਬਿਹਾਰੀ ਸਿੰਘ ਆਦਿ ਹਾਜ਼ਰ ਸਨ।