ਘਰ ''ਚ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ ''ਚ 4 ਖਿਲਾਫ ਮਾਮਲਾ ਦਰਜ

01/31/2020 5:06:03 PM

ਬੁਢਲਾਡਾ (ਬਾਂਸਲ) : ਸਥਾਨਕ ਸ਼ਹਿਰ ਦੇ ਟੈਲੀਫੋਨ ਐਕਸਚੇਂਜ਼ ਦੇ ਨਜ਼ਦੀਕ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਘਰ ਵਿਚ ਦਾਖਲ ਹੋ ਕੇ ਪਤੀ-ਪਤਨੀ ਅਤੇ ਪਿਤਾ ਦੀ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਅਨੁਸਾਰ ਸ਼ੰਕਰ ਕੁਮਾਰ ਨਾਮ ਦੇ ਵਿਅਕਤੀ ਨੇ ਪੁਲਸ ਨੂੰ ਸੂਚਿਤ ਕੀਤਾ ਹੈ ਕਿ 3-4 ਵਿਅਕਤੀਆਂ ਨੇ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਉਸ ਦੀ ਪਤਨੀ, ਪਿਤਾ ਅਤੇ ਉਸ ਨਾਲ ਧੱਕਾ-ਮੁੱਕੀ ਕਰਦਿਆਂ ਕੁੱਟਮਾਰ ਕੀਤੀ ਹੈ। ਇਸ ਦੌਰਾਨ ਪਿਤਾ ਅਤੇ ਪਤਨੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਸ਼ੰਕਰ ਕੁਮਾਰ ਦੀ ਸ਼ਿਕਾਇਤ 'ਤੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਟੀਟੂ, ਪੋਪਲੀ, ਸ਼ਤੀਸ਼ ਅਤੇ ਸ਼ੋਕੀ ਦੇ ਖਿਲਾਫ ਧਾਰਾ 452, 323, 506 ਅਤੇ 34 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


cherry

Content Editor

Related News