ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

10/15/2019 4:25:32 PM

ਬੁਢਲਾਡਾ (ਬਾਂਸਲ) : ਪਾਵਰਕਾਮ ਪੈਨਸ਼ਨਰਜ਼ ਦੀ ਮਹੀਨਾਵਾਰ ਮੀਟਿੰਗ ਅੱਜ ਸਥਾਨਕ ਦਫਤਰ ਵਿਖੇ ਹੋਈ, ਜਿਸ ਵਿਚ ਡਵੀਜ਼ਨ ਪ੍ਰਧਾਨ ਲਾਭ ਸਿੰਘ ਨੇ ਕਿਹਾ ਕਿ ਸੂਬਾ ਕਮੇਟੀ ਦੇ ਆਦੇਸ਼ਾਂ ਅਨੁਸਾਰ ਇਸ ਵਾਰ ਆਉਣ ਵਾਲੀਆਂ ਜ਼ਿਮਨੀ ਚੋਣਾਂ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ।

ਉਨ੍ਹਾਂ ਪਾਵਰਕਾਮ ਮੈਨੇਜਮੈਂਟ ਨੂੰ ਪੈਨਸ਼ਨਰਜ਼ ਐਸੋਸੀਏਸ਼ਨ ਦੀਆਂ ਰਹਿੰਦੀਆਂ ਮੰਗਾਂ ਜਿਵੇਂ ਡੀ. ਏ. ਦੀ 3 ਫੀਸਦੀ ਕਿਸ਼ਤ ਜੋ ਸਰਕਾਰ ਵੱਲੋਂ 1 ਨਵੰਬਰ ਤੋਂ ਲਾਗੂ ਕੀਤੀ ਜਾਣੀ ਸੀ ਨੂੰ ਰੱਦ ਕਰਕੇ ਕਿਸ਼ਤ ਦਾ ਪੂਰਾ ਬਕਾਇਆ ਦੇਣ, ਛੇਵਾਂ ਪੇ ਕਮਿਸ਼ਨ ਲਾਗੂ ਨਾ ਕਰਨ, ਕੈਸ਼ਲੈਸ ਸਕੀਮਾਂ ਲਾਗੂ ਕਰਨ ਅਤੇ ਬਿਜਲੀ ਦੇ ਯੂਨਿਟਾਂ ਵਿਚ ਰਿਆਇਤ ਆਦਿ ਨੂੰ ਪੂਰਾ ਕਰਨ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਵੱਲੋਂ ਪੈਨਸ਼ਨਰਜ਼ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਜਾਵੇ। ਜੇਕਰ ਇਹ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਮਜ਼ਬੂਰਨ ਐਸੋਸੀਏਸ਼ਨ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਪਾਵਰਕਾਮ ਮੈਨੇਜਮੈਂਟ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਮੀਟਿੰਗ ਵਿਚ ਲੱਖਾ ਸਿੰਘ ਭੀਖੀ, ਗੁਰਜੰਟ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ।


cherry

Content Editor

Related News