ਮਿਸ ਕਾਲ ਨਾਲ ਤੁਸੀਂ ਪੰਜਾਬ ਦੇ ਰੋਸ਼ਨ ਭਵਿੱਖ ਲਈ ਭਾਗੀਦਾਰ ਬਣ ਸਕਦੇ ਹੋ : ਪ੍ਰਿੰਸੀਪਲ ਬੁੱਧ ਰਾਮ

03/11/2020 5:17:13 PM

ਬੁਢਲਾਡਾ (ਬਾਂਸਲ) : ਕਾਂਗਰਸ ਅਤੇ ਅਕਾਲੀ ਭਾਜਪਾ ਪਾਰਟੀਆਂ ਵਲੋਂ ਸੂਬੇ ਨੂੰ ਦਿਵਾਲੀਆਂ ਦੀ ਸਥਿਤੀ 'ਚ ਖੜ੍ਹਾ ਕਰ ਦਿੱਤਾ ਹੈ। ਇਹ ਸ਼ਬਦ ਅੱਜ ਇੱਥੇ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਹੇ। ਉਨ੍ਹਾਂ ਕਿਹਾ ਕਿ ਅੱਜ ਸੂਬੇ 'ਤੇ ਢਾਈ ਲੱਖ ਕਰੋੜ ਦਾ ਕਰਜ਼ਾ ਚੜ੍ਹ ਚੁੱਕਾ ਹੈ, ਜਿਸਦੀ ਰੋਜ਼ਾਨਾ ਵਿਆਜ਼ ਦੀ ਕਿਸ਼ਤ 19075 ਕਰੋੜ ਰੁਪਏ ਬਣਦੀ ਹੈ, ਜਿਸ ਕਰਕੇ ਸੂਬੇ ਦਾ ਖਜ਼ਾਨਾ ਖਾਲੀ ਹੋ ਚੁੱਕਾ ਹੈ। ਉਨ੍ਹਾ ਕਿਹਾ ਕਿ ਸੂਬੇ ਅੰਦਰ ਸਿੱਖਿਆ ਅਤੇ ਸਿਹਤ ਸਹੂਲਤਾਂ ਕਾਂਗਰਸ ਸਰਕਾਰ ਵਲੋਂ ਲੋਕਾਂ ਤੋਂ ਖੋਹੀਆਂ ਜਾ ਰਹੀਆਂ ਹਨ ਅਤੇ ਰੋਜ਼ਗਾਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਕੁੱਟਿਆਂ ਜਾ ਰਿਹਾ ਹੈ। ਅੱਜ ਪੰਜਾਬ 'ਚ ਭ੍ਰਿਸ਼ਟਾਚਾਰ ਵੱਡੀ ਪੱਧਰ 'ਤੇ ਫੈਲੀਆ ਹੋਇਆ ਹੈ।

ਉਨ੍ਹਾਂ ਪੰਜਾਬ ਦੀ ਜਨਤਾ ਨੂੰ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਸੱਦਾ ਦਿੰਦਿਆ ਇਕ ਮੋਬਾਇਲ ਨੰਬਰ ਵੀ ਜਾਰੀ ਕੀਤਾ ਗਿਆ ਕਿ ਮਿਸ ਕਾਲ ਦੇਣ ਤੇ ਤੁਸੀਂ ਆਮ ਆਦਮੀ ਪਾਰਟੀ ਨਾਲ ਜੁੜ ਕੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾ ਸਕਦੇ ਹੋ। ਉਨ੍ਹਾ ਕਿਹਾ ਕਿ ਕਾਂਗਰਸ ਸਰਕਾਰ ਵਲੋ ਸੱਤਾ 'ਚ ਆਉਣ ਤੋਂ ਪਹਿਲਾਂ ਹਰ ਮੱਧਵਰਗੀ ਪਰਿਵਾਰ ਨੂੰ 2 ਰੁਪਏ ਕਿੱਲੋ ਕਣਕ ਅਤੇ 20 ਰੁਪਏ ਕਿੱਲੋ ਦਾਲ ਸਮੇਤ ਘਿਓ, ਖੰਡ ਵਾਜਬ ਰੇਟਾਂ 'ਤੇ ਦੇਣ ਦੇ ਕੀਤੇ ਐਲਾਨ ਨੂੰ ਪੂਰਾ ਤਾਂ ਕੀ ਕਰਨਾ ਸੀ ਸੂਬੇ 'ਚੋਂ ਲੱਖਾਂ ਪਰਿਵਾਰਾ ਦੇ ਰਾਸ਼ਨ ਕਾਰਡ 'ਤੇ ਹੀ ਲਕੀਰ ਫੇਰ ਦਿੱਤੀ। ਉਨ੍ਹਾ ਕਿਹਾ ਕਿ ਵਜ਼ੀਫਾ ਪਿਛਲੇ 3 ਸਾਲ ਤੋਂ ਕਾਂਗਰਸ ਨੇ ਨਹੀਂ ਦਿੱਤਾ ਅਤੇ ਕਿਸਾਨਾਂ ਦੇ ਕਰਜ਼ੇ ਵੀ ਉਸੇ ਤਰ੍ਹਾਂ ਹੀ ਖੜ੍ਹੇ ਹਨ। ਮੀਟਿੰਗ ਦੇ ਅੰਤ 'ਚ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਬੁਢਲਾਡਾ ਇਲਾਕੇ ਨਾਲ ਸਬੰਧਤ ਡੇਰਾ ਪ੍ਰੇਮੀਆਂ ਦੀ ਇਕ ਸੜਕ ਹਾਦਸੇ 'ਚ ਹੋਈ ਮੌਤ 'ਤੇ ਸੋਗ ਮਤਾ ਪਾਸ ਕੀਤਾ ਗਿਆ। ਇਸ ਮੀਟਿੰਗ ਵਿਚ ਜ਼ਿਲਾ ਪ੍ਰਧਾਨ ਜਸਪਾਲ ਸਿੰਘ ਦਾਤੇਵਾਸ, ਹਰਜਿੰਦਰ ਸਿੰਘ ਦਿਆਲਪੁਰਾ, ਚਰਨਜੀਤ ਸਿੰਘ ਅੱਕਾਵਾਲੀ, ਕੇਵਲ ਸ਼ਰਮਾ ਬਰੇਟਾ, ਚਰਨਜੀਤ ਸਿੰਘ ਕਿਸ਼ਨਗੜ੍ਹ, ਹਰਵਿੰਦਰ ਸਿੰਘ ਬੱਛੋਆਣਾ ਅਤੇ ਸਾਰੇ ਪਿੰਡਾ ਦੇ ਸੈਂਕੜੇ ਵਰਕਰ ਹਾਜ਼ਰ ਸ


Baljeet Kaur

Content Editor

Related News