ਕੁਸ਼ਤੀ ਦੰਗਲ ਅਤੇ ਕਬੱਡੀ ਕੱਪ 'ਚ ਭਿੜੇ ਖਿਡਾਰੀ

01/19/2020 3:18:55 PM

ਬੁਢਲਾਡਾ (ਮਨਜੀਤ) : ਅੱਜ ਪਿੰਡ ਬੀਰੋਕੇ ਕਲਾਂ ਵਿਖੇ ਡੇਰਾ ਬਾਬਾ ਅਲਖ ਰਾਮ ਯੁਵਾ ਕਲੱਬ, ਗ੍ਰਾਮ ਪੰਚਾਇਤ, ਸਮੂਹ ਨਗਰ ਵਾਸੀ ਅਤੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ 8ਵਾਂ ਕੁਸ਼ਤੀ ਦੰਗਲ ਤੇ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਆਪਣੇ ਕਰ-ਕਮਲਾਂ ਨਾਲ ਕਰਦਿਆਂ ਸਮੂਹ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨੌਜਵਾਨਾਂ ਦਾ ਇਹ ਉਪਰਾਲਾ ਬੜਾ ਸ਼ਲਾਘਾਯੋਗ ਹੈ। ਇਸ ਨਾਲ ਨੌਜਵਾਨ ਖੇਡਾਂ ਪ੍ਰਤੀ ਉਤਸ਼ਾਹਿਤ ਹੋ ਕੇ ਨਵੇਂ ਅਤੇ ਨਰੋਏ ਸਮਾਜ ਦੀ ਸਿਰਜਣਾ ਕਰਨਗੇ ਅਤੇ ਉਨ੍ਹਾਂ ਨੇ ਇਲਾਕੇ ਦੀਆਂ ਸਮੂਹ ਨਗਰ ਪੰਚਾਇਤਾਂ, ਯੂਥ ਕਲੱਬਾਂ ਨੂੰ ਅਪੀਲ ਕੀਤੀ ਕਿ ਨਸ਼ੇ ਨੂੰ ਠੱਲ੍ਹ ਪਾਉਣ ਲਈ ਉਹ ਪੁਲਸ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਮਾਨਸਾ ਜ਼ਿਲੇ ਨੂੰ ਪੂਰਾ ਨਸ਼ਾ ਮੁਕਤ ਕਰ ਸਕੀਏ।

PunjabKesariਇਸ ਮੌਕੇ ਇਲਾਕੇ ਦੀਆਂ ਪੰਚਾਇਤਾਂ ਅਤੇ ਸਮੂਹ ਕਲੱਬਾਂ ਵੱਲੋਂ ਨਰਿੰਦਰ ਭਾਰਗਵ ਐੱਸ. ਐੱਸ. ਪੀ. ਮਾਨਸਾ ਨੂੰ ਮਾਨਸਾ ਜ਼ਿਲੇ 'ਚ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਦੀ ਕਾਮਯਾਬੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਡੇਢ ਦਰਜਨ ਦੇ ਕਰੀਬ ਪੰਚਾਇਤਾਂ, ਨੰਬਰਦਾਰਾਂ ਅਤੇ ਕਲੱਬਾਂ ਵੱਲੋਂ ਸਨਮਾਨਤ ਕੀਤਾ ਗਿਆ। ਡੇਰਾ ਬਾਬਾ ਹਰੀਦਾਸ ਦੇ ਮੁੱਖ ਪ੍ਰਬੰਧਕ ਮਹੰਤ ਸ਼ਾਂਤਾ ਨੰਦ ਜੀ ਵੱਲੋਂ ਵੀ ਨਰਿੰਦਰ ਭਾਰਗਵ ਐੱਸ. ਐੱਸ. ਪੀ. ਮਾਨਸਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਐੱਸ. ਐੱਸ. ਪੀ. ਮਾਨਸਾ ਨੇ ਕਬੱਡੀ (68 ਕਿਲੋ) ਦਾ ਫਾਈਨਲ ਮੈਚ ਦੇਖ ਕੇ ਖਿਡਾਰੀਆਂ ਨੂੰ ਚੰਗੇ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ।

ਇਸ ਮੌਕੇ ਪੰਜਾਬ ਪੁਲਸ ਦੇ ਬੁਲਾਰੇ ਬਲਵੰਤ ਸਿੰਘ ਭੀਖੀ, ਸਰਪੰਚ ਗੁਰਵਿੰਦਰ ਸਿੰਘ, ਸਰਪੰਚ ਮਹਿੰਦਰ ਸਿੰਘ ਗੁੜੱਦੀ, ਸਰਪੰਚ ਗੁਰਸੰਗਤ ਸਿੰਘ, ਸਰਪੰਚ ਜਗਦੇਵ ਸਿੰਘ ਘੋਗਾ, ਸਰਪੰਚ ਨਾਜਮ ਸਿੰਘ, ਸਰਪੰਚ ਪੰਜਾਬ ਸਿੰਘ, ਕਲੱਬ ਪ੍ਰਧਾਨ ਗੁਰਦੀਪ ਸਿੰਘ ਗੁਰੀ ਆਦਿ ਨੁਮਾਇੰਦੇ ਮੌਜੂਦ ਸਨ। ਇਸ ਤੋਂ ਇਲਾਵਾ ਡੀ. ਐੱਸ. ਪੀ. ਜਸਵਿੰਦਰ ਸਿੰਘ ਗਿੱਲ ਬੁਢਲਾਡਾ, ਥਾਣਾ ਸਦਰ ਦੀ ਮੁਖੀ ਜਸਵਿੰਦਰ ਕੌਰ ਅਤੇ ਇਲਾਕੇ ਦੀਆਂ ਪੰਚਾਇਤਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।


cherry

Content Editor

Related News