ਬੁਢਲਾਡੇ ਦੇ ਰਿਲਾਇੰਸ ਪੰਪ ‘ਤੇ 99ਵੇਂ ਦਿਨ ਵੀ ਗੂੰਜਦੇ ਰਹੇ ਕਿਰਤੀ-ਕਿਸਾਨਾਂ ਦੇ ਨਾਅਰੇ

01/08/2021 5:03:04 PM

ਬੁਢਲਾਡਾ (ਬਾਂਸਲ) - ਖੇਤੀ ਬਾਰੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਅੰਦੋਲਨ ਦੇ ਅੱਜ 99ਵੇਂ ਦਿਨ ਰਿਲਾਇੰਸ ਪੈਟਰੋਲ ਪੰਪ ‘ਤੇ ਕਿਸਾਨਾਂ ਦੇ ਨਾਅਰਿਆਂ ਦੀ ਲਗਾਤਾਰ ਗੂੰਜ ਪੈਂਦੀ ਰਹੀ। ਕਿਸਾਨਾਂ ਦੇ ਆਗੂ ਦੀਆਂ ਜੋਸ਼ੀਲੀਆਂ ਤਕਰੀਰਾਂ ਨੇ ਠੰਡ ਦੇ ਮਾਹੌਲ ਨੂੰ ਗਰਮਾ ਦਿੱਤਾ। ਇਸ ਮੌਕੇ ਧਰਨਾਕਾਰੀ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਵੀ ਕੀਤੀ। ਅੱਜ ਦੇ ਇਕੱਠ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੱਪਾਂ ਦੀਆਂ ਸਿਰੀਆਂ ਮਿੱਧ ਕੇ ਫ਼ਸਲਾਂ ਉਗਾਉਣ ਵਾਲੇ ਕਿਸਾਨ ਸਾਮਰਾਜੀ ਅਜਗਰਾਂ ਰੂਪੀ ਕਾਰਪੋਰੇਟ ਘਰਾਣਿਆਂ ਨੂੰ ਦਰੜ ਕੇ ਰੱਖ ਦੇਣਗੇ। 

ਪੜ੍ਹੋ ਇਹ ਵੀ ਖ਼ਬਰ - Health Tips: ਹਫ਼ਤੇ ’ਚ ਤਿੰਨ ਦਿਨ ਖਾਓ ਇਹ ਚੀਜ਼, ਘਟੇਗਾ ‘ਦਿਲ ਦੇ ਦੌਰਾ’ ਦਾ ਖ਼ਤਰਾ

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਆਗੂਆਂ ਨੇ ਕਿਹਾ ਕਿ ਇਹ ਲੜਾਈ ਹੱਕ-ਸੱਚ ਦੀ ਹੈ ਅਤੇ ਇਸ ਲੜਾਈ ਵਿੱਚ ਮੱਕਾਰ ਅਤੇ ਫਰੇਬੀ ਬੁਰੀ ਤਰ੍ਹਾਂ ਹਾਰਨਗੇ। ਆਗੂਆਂ ਨੇ ਕਿਹਾ ਕਿ ਦੇਸ਼ ਦੇ ਹੁਕਮਰਾਨਾਂ ਨੇ ਖੇਤੀ ਸਬੰਧੀ ਕੋਈ ਨਿੱਗਰ ਅਤੇ ਕਿਸਾਨ ਪੱਖੀ ਨੀਤੀ ਨਹੀਂ ਬਣਾਈ, ਇਸੇ ਕਰਕੇ ਖੂਨ-ਪਸੀਨੇ ਦੀ ਕਮਾਈ ਕਰਨ ਵਾਲਾ ਕਿਰਤੀ-ਕਿਸਾਨ ਗੁਰਬਤ ਅਤੇ ਕਰਜ਼ਈ ਜ਼ਿੰਦਗੀ ਬਤੀਤ ਕਰ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮੌਜੂਦਾ ਕਿਸਾਨ ਅੰਦੋਲਨ ਨਾਲ ਦੇਸ਼ ਵਿੱਚ ਨਵੇਂ ਯੁੱਗ ਦਾ ਆਗਾਜ਼ ਹੋਵੇਗਾ ਅਤੇ ਹੁਕਮਰਾਨਾਂ ਨੂੰ ਜਨਤਾ ਦੇ ਪੱਖ ਵਿੱਚ ਸੋਚਣ ਲਈ ਮਜਬੂਰ ਹੋਣਾ ਪਵੇਗਾ।

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਪੜ੍ਹੋ ਇਹ ਵੀ ਖ਼ਬਰ - ਦੋ ਇਲਾਇਚੀਆਂ ਖਾਣ ਮਗਰੋਂ ਪੀਓ ਗਰਮ ਪਾਣੀ, ਹਮੇਸ਼ਾ ਲਈ ਦੂਰ ਹੋਣਗੀਆਂ ਇਹ ਬੀਮਾਰੀਆਂ


rajwinder kaur

Content Editor

Related News