ਬੁਲੇਟ ਦੇ ਪਟਾਕੇ ਅਤੇ ਉੱਚੀ ਆਵਾਜ਼ ’ਚ ਸਪੀਕਰ ਲਾਉਣ ਵਾਲੇ ਬਖਸ਼ੇ ਨਹੀਂ ਜਾਣਗੇ : SHO
04/02/2022 6:21:26 PM

ਬਾਘਾ ਪੁਰਾਣਾ (ਅੰਕੁਸ਼) - ਥਾਣਾ ਮੁਖੀ ਜਤਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਘਾ ਪੁਰਾਣਾ ਸ਼ਹਿਰ ਵਿਚ ਸ਼ਰਾਰਤੀ ਅਨਸਰਾਂ ਨੂੰ ਕਿਸੇ ਤਰ੍ਹਾਂ ਨਾਲ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਕਿਸੇ ਦੇ ਮੋਟਰਸਾਈਕਲ, ਸਕੂਟਰੀ, ਗੱਡੀਆਂ ਬਿਨਾਂ ਨੰਬਰ ਪਲੇਟ ਹਨ, ਉਨ੍ਹਾਂ ’ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲੋਕਾਂ ਨੂੰ ਖੁਦ ਆਪਣੀ ਸੇਫਟੀ ਲਈ ਸੀਟ ਬੈਲਟ ਅਤੇ ਹੈਲਮਟ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਪਣੀਆਂ ਗੱਡੀਆਂ ਜਾਂ ਦੋਪਹੀਆ ਵਾਹਨ ਚਲਾਉਣ ਵਾਲੇ ਆਪਣੇ ਕਾਗਜ਼ ਪੂਰੇ ਰੱਖਣ।
ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ
ਉਨ੍ਹਾਂ ਕਿਹਾ ਕਿ ਬੁਲੇਟ ਦੇ ਪਟਾਕੇ ਪਾਉਣ ਅਤੇ ਉੱਚੀ ਆਵਾਜ਼ ਵਿਚ ਸਪੀਕਰ ਚਲਾਉਣ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੋ ਨਸ਼ਿਆਂ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਮੁਤਾਬਕ ਅਸੀਂ ਵੱਖ-ਵੱਖ ਪਿੰਡਾਂ ਵਿਚ ਨਸ਼ਿਆਂ ਵਿਰੋਧੀ ਸੈਮੀਨਾਰ ਲਾ ਰਹੇ ਹਾਂ ਅਤੇ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਥਾਣਾ ਮੁਖੀ ਨੇ ਕਿਹਾ ਕਿ ਨਸ਼ਾ ਵੇਚਣ ਵਾਲੇ ਅਤੇ ਨਸ਼ਾ ਕਰਨ ਵਾਲੇ ਆਪਣਾ ਨਸ਼ਾ ਤੁਰੰਤ ਬੰਦ ਕਰ ਦੇਣ। ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਬਖਸ਼ਿਆ ਨਹੀਂ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - 36 ਘੰਟੇ ’ਚ ਸੁਲਝੀ ਕਤਲ ਦੀ ਗੁੱਥੀ : ASI ਪਿਓ ਨੇ ਪਹਿਲਾਂ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ