ਦਾਣਾ ਮੰਡੀ ’ਚ ਝੋਨੇ ਦੀ ਹੋਈ ਬੰਪਰ ਆਮਦ, 69 ਫ਼ੀਸਦੀ ਹੋਈ ਲਿਫ਼ਟਿੰਗ
Thursday, Oct 24, 2024 - 06:52 PM (IST)
ਅਬੋਹਰ (ਸੁਨੀਲ)-ਅਬੋਹਰ ਫਾਜ਼ਿਲਕਾ ਰਾਸ਼ਟਰੀ ਰਾਜ ਮਾਰਗ ਨੰਬਰ 10 ’ਤੇ ਸਥਿਤ ਨਵੀਂ ਅਨਾਜ ਮੰਡੀ ’ਚ ਝੋਨੇ ਦੀ ਬੰਪਰ ਫ਼ਸਲ ਦੀ ਆਮਦ ਹੋਈ ਹੈ। ਅੱਜ ਵੀਰਵਾਰ ਨੂੰ ਮੰਡੀ ’ਚ 3108 ਮੀਟ੍ਰਿਕ ਟਨ ਦੀ ਆਮਦ ਹੋਈ। ਬੀਤੇ ਦਿਨ ਅਨਾਜ ਮੰਡੀ ’ਚ 28020 ਮੀਟ੍ਰਿਕ ਟਨ ਦੀ ਆਮਦ ਦਰਜ ਕੀਤੀ ਗਈ, ਜਿਸ ’ਚੋਂ 1370 ਮੀਟ੍ਰਿਕ ਟਨ ਝੋਨੇ ਨੂੰ ਛੱਡ ਕੇ ਬਾਕੀ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਮਾਰਕੀਟ ਕਮੇਟੀ ਦੇ ਸਕੱਤਰ ਬਲਜਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਪਹਿਲਾਂ ਦੇ ਮੁਕਾਬਲੇ ਲਿਫ਼ਟਿੰਗ ’ਚ ਕਾਫ਼ੀ ਸੁਧਾਰ ਹੋਇਆ ਹੈ, ਹੁਣ ਤੱਕ ਖ਼ਰੀਦ ਕੀਤੇ ਝੋਨੇ ਦੀ 69 ਫ਼ੀਸਦੀ ਲਿਫ਼ਟਿੰਗ ਹੋ ਚੁੱਕੀ ਹੈ ਅਤੇ ਇਹ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਪਨਗਰੇਨ ਨੇ 1564 ਮੀਟ੍ਰਿਕ ਟਨ, ਮਾਰਕਫੈੱਡ ਨੇ 1215 ਮੀਟ੍ਰਿਕ ਟਨ, ਪਨਸਪ ਨੇ 300 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਨੇ 131 ਮੀਟ੍ਰਿਕ ਟਨ ਦੀ ਖਰੀਦ ਕੀਤੀ ਹੈ।
ਇਹ ਵੀ ਪੜ੍ਹੋ- ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 3 ਮਹੀਨਿਆਂ ਦੇ ਬੱਚੇ ਦੀ ਮੌਤ
ਉਨ੍ਹਾਂ ਦੱਸਿਆ ਕਿ ਮੰਡੀ ’ਚ 18479 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ। ਜਦਕਿ 8171 ਮੀਟ੍ਰਿਕ ਟਨ ਦੀ ਲਿਫ਼ਟਿੰਗ ਹੋਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 65604 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜੋ ਇਸ ਵਾਰ ਵਧਣ ਦੀ ਉਮੀਦ ਹੈ। ਸਕੱਤਰ ਨੇ ਦਾਅਵਾ ਕੀਤਾ ਕਿ ਮੰਡੀ ’ਚ ਝੋਨੇ ਦੀ ਆਮਦ ਅਤੇ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਪਹਿਲਾਂ ਵੀ ਕੁਝ ਸਮੱਸਿਆ ਸੀ, ਜਿਸ ਨੂੰ ਹੱਲ ਕਰ ਲਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ’ਚ ਸਿਰਫ਼ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ- Positive News: ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਤੁਰੰਤ ਕਰੋ ਇਹ ਕੰਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ