ਬੰਟੀ ਰੋਮਾਣਾ ਬਣੇ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

06/09/2020 1:36:16 AM

ਫ਼ਰੀਦਕੋਟ, (ਬਾਂਸਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਅਤੇ ਫ਼ਰੀਦਕੋਟ ਦੇ ਹਲਕਾ ਇੰਚਾਰਜ਼ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਸ਼੍ਰੋਮਣੀ ਅਕਾਲੀ ਦਲ ’ਚ ਤਨਦੇਹੀ ਨਾਲ ਕੀਤੀ ਸੇਵਾ ਨੂੰ ਵੇਖਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਦੀ ਖ਼ਬਰ ਆਉਂਦਿਆਂ ਹੀ ਅਕਾਲੀ ਦੇ ਆਗੂਆਂ ਅਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਦੌੜ ਗਈ।

ਬੰਟੀ ਰੋਮਾਣਾ ਦੀ ਨਿਯੁਕਤੀ ਦਾ ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ/ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿਹਾਤੀ, ਨਵਦੀਪ ਸਿੰਘ ਬੱਬੂ ਬਰਾੜ ਸਾਬਕਾ ਚੇਅਰਮੈੱਨ ਪੀ.ਆਰ.ਟੀ.ਸੀ.ਪੰਜਾਬ, ਸਤੀਸ਼ ਗਰੋਵਰ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼ੇਰ ਸਿੰਘ ਮੰਡਵਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੀਨੀਅਰ ਅਕਾਲੀ ਆਗੂ ਯਾਦਵਿੰਦਰ ਸਿੰਘ ਜ਼ੈਲਦਾਰ, ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਗੁਰਤੇਜ ਸਿੰਘ ਗਿੱਲ ਸਾਬਕਾ ਪ੍ਰਧਾਨ ਨਗਰ ਕੌਂਸਲ, ਬਲਜਿੰਦਰ ਸਿੰਘ ਧਾਲੀਵਾਲ ਸਾਬਕਾ ਚੇਅਰਮੈੱਨ ਮਾਰਕੀਟ ਕਮੇਟੀ ਸਾਦਿਕ ਮੱਘਰ ਸਿੰਘ ਖਾਲਸਾ, ਪਰਮਜੀਤ ਸਿੰਘ ਝੋਟੀਵਾਲਾ, ਸ਼ਾਮ ਲਾਲ, ਤਰਸੇਮ ਭੋਲੂਵਾਲਾ, ਗੁਰਪ੍ਰੀਤ ਸਿੰਘ ਸੰਧੂ, ਹਰਿੰਦਰ ਸਿੰਘ ਕਾਲਾ ਪੰਜੇ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਵਿਜੈ ਛਾਬੜਾ ਜ਼ਿਲਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਫ਼ਰੀਦਕੋਟ, ਵਿਕਾਸ ਕੁਮਾਰ ਵਿੱਕੀ ਐੱਮ. ਸੀ. , ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਸੰਧੂ, ਗੁਰਕੰਵਲ ਸਿੰਘ ਸੰਧੂ, ਬਬਰੀਕ ਸਿੰਘ ਬੀਕਾ ਰੋਮਾਣਾ, ਆਸ਼ੂ ਅਗਰਵਾਲ, , ਰਾਜੇਸ਼ ਸ਼ਰਮਾ ਅਕਾਲੀ ਆਗੂ ਰਾਜਿੰਦਰ ਦਾਸ ਰਿੰਕੂ ਨੇ ਸੁਆਗਤ ਕਰਦਿਆਂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਸ. ਰੋਮਾਣਾ ਨੂੰ ਯੂਥ ਵਿੰਗ ਦਾ ਪ੍ਰਧਾਨ ਬਣਾਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।


Bharat Thapa

Content Editor

Related News