ਬੱਸ ਹਾਦਸੇ ਦਾ ਸ਼ਿਕਾਰ ਹੋਈਆਂ ਵਿਦਿਆਰਥਣਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਲਾਇਆ ਧਰਨਾ

04/20/2022 10:26:27 PM

ਦਿੜ੍ਹਬਾ ਮੰਡੀ (ਅਜੈ) : ਹਲਕੇ ਦੇ ਪਿੰਡ ਮਹਿਲਾਂ ਚੌਕ ਵਿਖੇ ਪੰਜਾਬ ਰੋਡਵੇਜ਼ ਦੀ ਬੱਸ ਦੀ ਲਪੇਟ 'ਚ ਆਉਣ ਨਾਲ ਇਕ ਸਕੂਲੀ ਵਿਦਿਆਰਥਣ ਦੀ ਮੌਤ ਤੇ 3 ਦੇ ਗੰਭੀਰ ਜ਼ਖਮੀ ਹੋਣ ਦੀ ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ਤੇ ਇਲਾਕੇ ਦੇ ਲੋਕਾਂ ਅੰਦਰ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਪਿੰਡ ਵਾਸੀਆਂ ਤੇ ਸੰਘਰਸਸ਼ੀਲ ਜਥੇਬੰਦੀਆਂ ਵੱਲੋਂ ਦਿੱਲੀ-ਲੁਧਿਆਣਾ ਰਾਸ਼ਟਰੀ ਮਾਰਗ-71 ਜਾਮ ਕਰ ਦਿੱਤਾ ਗਿਆ। ਉਨ੍ਹਾਂ ਦੀ ਮੰਗ ਸੀ ਕਿ ਮ੍ਰਿਤਕ ਬੱਚੀ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਬੱਚੀਆਂ ਦੇ ਪਰਿਵਾਰਾਂ ਨੂੰ 15-15 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਤੇ ਇੱਥੇ ਪੁਲ ਬਣਾਇਆ ਜਾਵੇ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਬੁਲਾਰਿਆਂ ਨੇ ਦੋਸ਼ ਲਾਇਆ ਕਿ ਗੰਭੀਰ ਜ਼ਖਮੀ ਬੱਚੀ ਦਾ ਇਲਾਜ ਭਾਵੇਂ ਸਰਕਾਰ ਨੇ ਮੁਫ਼ਤ ਐਲਾਨ ਕਰ ਦਿੱਤਾ ਹੈ ਪਰ ਮਹਿੰਗੀਆਂ ਦਵਾਈਆਂ ਪਰਿਵਾਰ ਨੂੰ ਖੁਦ ਲੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਧਰਨੇ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਵੀ ਸੰਬੋਧਨ ਕਰਦੇ ਹੋਏ ਕਿਹਾ ਕਿ ਪੁਲ ਦੀ ਮੰਗ ਸਬੰਧੀ ਗੱਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੱਕ ਪਹੁੰਚਾ ਦਿੱਤੀ ਗਈ ਹੈ, ਉਹ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਗੱਲ ਕਰਨਗੇ। ਗੋਲਡੀ ਖੁਦ ਵੀ ਮੰਤਰੀ ਨੂੰ ਪੁਲ ਬਣਾਉਣ ਸਬੰਧੀ ਮੇਲ ਕਰਨਗੇ। ਉਨ੍ਹਾਂ 11000 ਰੁਪਏ ਜ਼ਖਮੀ ਬੱਚੀ ਦੇ ਇਲਾਜ ਲਈ ਦੇਣ ਦਾ ਐਲਾਨ ਵੀ ਕੀਤਾ।

PunjabKesari

ਇਹ ਵੀ ਪੜ੍ਹੋ : ਘਰ ਅੱਗੇ ਤੂੜੀ ਸੁੱਟਣ ਤੋਂ ਹੋਏ ਝਗੜੇ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ

ਇਸ ਮੌਕੇ ਐੱਸ. ਡੀ. ਐੱਮ. ਸੁਨਾਮ ਜਸਪ੍ਰੀਤ ਸਿੰਘ ਵੀ ਪਹੁੰਚੇ। ਉਨ੍ਹਾਂ ਵੱਲੋਂ ਮੰਗਾਂ ਸਬੰਧੀ ਵਿਸਵਾਸ਼ ਦਿਵਾਉਣ ਤੇ ਡੀ.ਸੀ. ਸੰਗਰੂਰ ਨਾਲ ਮੀਟਿੰਗ ਕਰਵਾਉਣ ਦੇ ਵਾਅਦੇ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ। ਮੀਟਿੰਗ 'ਚ ਸੰਘਰਸ਼ ਕਮੇਟੀ ਦੇ 4 ਮੈਂਬਰ, ਡੀ. ਸੀ. ਸੰਗਰੂਰ, ਹਾਈਵੇ ਅਥਾਰਟੀ ਦੇ ਅਧਿਕਾਰੀ ਅਤੇ ਐੱਸ. ਡੀ. ਐੱਮ. ਸੁਨਾਮ ਖੁਦ ਹਾਜ਼ਰ ਰਹਿਣਗੇ। ਹਾਈਵੇ 'ਤੇ ਆਵਾਜਾਈ ਕੰਟਰੋਲ ਕਰਨ ਲਈ ਬੈਰੀਕੇਟਿੰਗ ਤੁਰੰਤ ਲਗਾ ਕੇ ਪਿੰਡ ਵਾਸੀਆਂ ਦੀ ਇਕ ਮੰਗ ਨੂੰ ਮੌਕੇ 'ਤੇ ਹੀ ਪੂਰਾ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਵੱਲੋਂ ਕਣਕ ਦੀ ਖਰੀਦ ਦੇ ਮਿੱਥੇ 130 ਲੱਖ ਮੀਟ੍ਰਿਕ ਟਨ ਦੇ ਟੀਚੇ 'ਚੋਂ 50 ਫ਼ੀਸਦੀ ਖਰੀਦ ਕਾਰਜ ਮੁਕੰਮਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Gurminder Singh

Content Editor

Related News