ਬੱਸ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਕੇ ''ਤੇ ਮੌਤ

Friday, May 13, 2022 - 08:45 PM (IST)

ਬੱਸ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਕੇ ''ਤੇ ਮੌਤ

ਜ਼ੀਰਾ (ਸਤੀਸ਼ ਵਿੱਜ) : ਜ਼ੀਰਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਨੰਬਰ 54 'ਤੇ ਉਸ ਸਮੇਂ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਸੜਕ 'ਤੇ ਜਾ ਰਹੇ ਇਕ ਮੋਟਰਸਾਈਕਲ ਸਵਾਰ ਪ੍ਰਵਾਸੀ ਪੇਠਾ ਵੇਚਣ ਵਾਲੇ ਨੂੰ ਇਕ ਅਣਪਛਾਤੀ ਬੱਸ ਨੇ ਟੱਕਰ ਮਾਰ ਦਿੱਤੀ। ਮੋਟਰਸਾਈਕਲ ਸਵਾਰ ਸੜਕ ਦੇ ਇਕ ਪਾਸੇ ਡਿੱਗ ਪਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਬੱਸ ਚਾਲਕ ਬੱਸ ਲੈ ਕੇ ਫਰਾਰ ਹੋ ਗਿਆ। ਮਾਮਲੇ ਦੀ ਜਾਂਚ ਕਰਨ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਇਸ ਪੇਠਾ ਵੇਚਣ ਵਾਲੇ ਨੂੰ ਕਿਸੇ ਬੱਸ ਚਾਲਕ ਨੇ ਟੱਕਰ ਮਾਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸਰਕਾਰੀ ਸਕੂਲ 'ਚ ਡੇਂਗੂ ਦਾ ਲਾਰਵਾ ਮਿਲਣ ’ਤੇ ਸਿਹਤ ਵਿਭਾਗ ਦੀ ਟੀਮ ਨੇ ਕੀਤਾ ਚਲਾਨ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News