ਬੱਸ ਸਟੈਂਡ ''ਤੇ ਲੱਗਿਆ ਨਾਕਾ! ਬੁਲਟ ਮੋਟਰਸਾਈਕਲਾਂ ਸਮੇਤ ਕਈ ਵਾਹਨਾਂ ਦੇ ਕੱਟੇ ਚਲਾਨ
Tuesday, Aug 26, 2025 - 07:09 PM (IST)

ਮਹਿਲ ਕਲਾਂ (ਹਮੀਦੀ) – ਪੁਲਸ ਥਾਣਾ ਮਹਿਲ ਕਲਾਂ ਦੇ ਮੁਖੀ ਸ਼ੇਰਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਕਸਬਾ ਮਹਿਲ ਕਲਾਂ ਦੇ ਬੱਸ ਸਟੈਂਡ ਉੱਪਰ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਜਿਨ੍ਹਾਂ ਵਾਹਨਾਂ ਦੇ ਕਾਗਜ਼ ਅਧੂਰੇ ਪਾਏ ਗਏ, ਉਨ੍ਹਾਂ ਦੇ ਚਲਾਨ ਕੱਟੇ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! ਭਰ ਲਓ ਰਾਸ਼ਨ, ਫ਼ੋਨ ਕਰ ਲਓ ਚਾਰਜ... ਭਾਰੀ ਮੀਂਹ ਵਿਚਾਲੇ ਐਡਵਾਈਜ਼ਰੀ ਜਾਰੀ
ਥਾਣਾ ਮਹਿਲ ਕਲਾਂ ਦੇ ਮੁਖੀ ਸ਼ੇਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਇਹ ਨਾਕਾਬੰਦੀ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੀਤੀ ਗਈ। ਇਸ ਕਾਰਵਾਈ ਦੀ ਰਹਿਨੁਮਾਈ ਸਬ ਡਿਵੀਜ਼ਨ ਮਹਿਲ ਕਲਾਂ ਦੇ ਡੀ.ਐਸ.ਪੀ. ਜਤਿੰਦਰ ਪਾਲ ਸਿੰਘ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮਹਿਕਮੇ ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ ਬਿਨਾਂ ਪੂਰੇ ਦਸਤਾਵੇਜ਼ਾਂ ਵਾਲੇ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਸੜਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਔਲਖ ਨੇ ਇਹ ਵੀ ਦੱਸਿਆ ਕਿ ਨਾਕਾਬੰਦੀ ਦੌਰਾਨ ਜ਼ਿਆਦਾਤਰ ਬੁਲਟ ਮੋਟਰਸਾਈਕਲਾਂ ਦੇ ਚਲਾਨ ਕੱਟੇ ਗਏ ਕਿਉਂਕਿ ਉਨ੍ਹਾਂ ਦੇ ਕਾਗਜ਼ ਅਧੂਰੇ ਸਨ। ਇਸ ਮੌਕੇ ਏਐਸਆਈ ਜਗਮੋਹਣ ਸਿੰਘ ਸੁਧਾਰ ਤੇ ਹੋਰ ਮੁਲਾਜ਼ਮ ਵੀ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8