ਵਪਾਰੀਆਂ ਨੂੰ ਫਿਰੌਤੀ ਦੀਆਂ ਮਿਲ ਰਹੀਆਂ ਧਮਕੀਆਂ, ਵ੍ਹਟਸਐਪ ''ਤੇ ਭੇਜੇ ਮੈਸੇਜ ਨਾਲ ਸਹਿਮੇ ਲੋਕ

Saturday, Apr 18, 2026 - 02:35 PM (IST)

ਵਪਾਰੀਆਂ ਨੂੰ ਫਿਰੌਤੀ ਦੀਆਂ ਮਿਲ ਰਹੀਆਂ ਧਮਕੀਆਂ, ਵ੍ਹਟਸਐਪ ''ਤੇ ਭੇਜੇ ਮੈਸੇਜ ਨਾਲ ਸਹਿਮੇ ਲੋਕ

ਦੋਰਾਹਾ/ਪਾਇਲ (ਵਿਨਾਇਕ)- ਲੁਧਿਆਣਾ ਜ਼ਿਲ੍ਹੇ ਦੇ ਕਸਬਾ ਦੋਰਾਹਾ ਅਤੇ ਪਾਇਲ ਇਲਾਕਿਆਂ ‘ਚ ਵਪਾਰੀਆਂ ਨੂੰ ਫਿਰੌਤੀ ਲਈ ਮਿਲ ਰਹੀਆਂ ਧਮਕੀਆਂ ਨੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਸਥਾਨਕ ਵਪਾਰੀਆਂ ਨੂੰ ਵਾਰ-ਵਾਰ ਫੋਨ ਕਾਲਾਂ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਵਟਸਐਪ ਨੰਬਰਾਂ ‘ਤੇ ਵੁਆਇਸ ਮੈਸੇਜ ਭੇਜ ਕੇ ਨਕਦੀ ਰਕਮ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਧਮਕੀ ਦੇਣ ਵਾਲੇ ਆਪਣੇ ਆਪ ਨੂੰ ਕਿਸੇ ਗੈਂਗ ਨਾਲ ਸੰਬੰਧਤ ਦੱਸਦਿਆਂ ਪੈਸੇ ਨਾ ਦੇਣ ਦੀ ਸੂਰਤ 'ਚ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਵੀ ਦੇ ਰਹੇ ਹਨ। ਵਪਾਰੀਆਂ ਦਾ ਕਹਿਣਾ ਹੈ ਕਿ ਲਗਾਤਾਰ ਆ ਰਹੀਆਂ ਕਾਲਾਂ ਅਤੇ ਵੁਆਇਸ ਮੈਸੇਜਾਂ ਕਾਰਨ ਉਨ੍ਹਾਂ 'ਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ। ਹਾਲਾਂਕਿ ਇਸ ਸਬੰਧੀ ਪੁਲਸ ਅਧਿਕਾਰੀਆਂ ਵੱਲੋਂ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਰੇਕ ਪੱਖ ਨੂੰ ਧਿਆਨ 'ਚ ਰੱਖਦਿਆਂ ਤੱਥ ਇਕੱਠੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ:  ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼

ਇਸ ਮਾਹੌਲ ਦਰਮਿਆਨ ਪਿਛਲੇ ਦਿਨੀਂ ਪਾਇਲ ਦੀ ਅਨਾਜ ਮੰਡੀ 'ਚ ਵਾਪਰੀ ਫਾਇਰਿੰਗ ਦੀ ਘਟਨਾ ਨੇ ਵੀ ਵਪਾਰੀਆਂ 'ਚ ਚਿੰਤਾ ਵਧਾ ਦਿੱਤੀ ਹੈ। ਜਾਣਕਾਰੀ ਅਨੁਸਾਰ ਦੋ ਅਣਪਛਾਤੇ ਹਮਲਾਵਰ ਟੂ-ਵ੍ਹੀਲਰ 'ਤੇ ਸਵਾਰ ਹੋ ਕੇ ਮੰਡੀ 'ਚ ਦਾਖ਼ਲ ਹੋਏ ਅਤੇ ਇਕ ਆੜ੍ਹਤੀ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਲਗਭਗ 6 ਰਾਊਂਡ ਫਾਇਰਿੰਗ ਕਰ ਦਿੱਤੇ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ, ਜਦਕਿ ਗੋਲ਼ੀਆਂ ਦੀਆਂ ਆਵਾਜ਼ਾਂ ਨਾਲ ਮੰਡੀ ਵਿੱਚ ਹੜਕੰਪ ਮਚ ਗਿਆ। ਖ਼ੁਸ਼ਕਿਸਮਤੀ ਨਾਲ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ ਸੀ। ਪੁਲਸ ਸੂਤਰਾਂ ਅਨੁਸਾਰ ਜਿਸ ਆੜ੍ਹਤੀ ਦੀ ਦੁਕਾਨ ਨੂੰ ਪਿਛਲੇ ਦਿਨੀਂ ਨਿਸ਼ਾਨਾ ਬਣਾਇਆ ਗਿਆ ਸੀ, ਉਸ ਨੂੰ ਪਹਿਲਾਂ ਫਿਰੌਤੀ ਲਈ ਧਮਕੀਆਂ ਵੀ ਦਿੱਤੀਆਂ ਗਈਆਂ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ 15 ਅਪ੍ਰੈਲ ਦੀ ਰਾਤ ਨੂੰ ਕਰੀਬ ਪੌਨੇ 10 ਵਜੇ ਵਾਪਰੀ। ਇਸ ਘਟਨਾ ਦੌਰਾਨ ਹਮਲਾਵਰਾਂ ਵੱਲੋਂ ਲਗਭਗ 6 ਰਾਊਂਡ ਫਾਇਰ ਕੀਤੇ ਗਏ ਸਨ ਅਤੇ ਉਸ ਸਮੇਂ ਦੁਕਾਨ ਅੰਦਰ ਮੌਜੂਦ ਦੋ ਵਿਅਕਤੀ ਖ਼ੁਸ਼ਕਿਸਮਤੀ ਨਾਲ ਬਚ ਗਏ ਸਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਸੀ. ਸੀ. ਟੀ. ਵੀ. ਫੁਟੇਜ ਆਪਣੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਦੀ ਪਛਾਣ ਲਈ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮਾਮਲੇ ਨੂੰ ਹਰ ਪੱਖ ਤੋਂ ਡੂੰਘਾਈ ਨਾਲ ਜਾਂਚਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਹੈ ਕਿ ਫਾਇਰਿੰਗ ਅਤੇ ਫਿਰੌਤੀ ਮਾਮਲਿਆਂ ਵਿਚਕਾਰ ਸਿੱਧੀ ਕੜੀ ਬਾਰੇ ਅਜੇ ਕੁਝ ਪੱਕਾ ਨਹੀਂ ਕਿਹਾ ਜਾ ਸਕਦਾ ਅਤੇ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ:  ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਫਿਲਹਾਲ ਪੁਲਸ ਵੱਲੋਂ ਗਸ਼ਤ ਵਧਾਈ ਗਈ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦੀ ਧਮਕੀ ਜਾਂ ਸ਼ੱਕੀ ਗਤੀਵਿਧੀ ਸਬੰਧੀ ਤੁਰੰਤ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉੱਧਰ ਵਪਾਰਕ ਸੰਸਥਾਵਾਂ ਅਤੇ ਯੂਨੀਅਨਾਂ ਵੱਲੋਂ ਇਲਾਕੇ 'ਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਸੁਰਾਗ ਨਾ ਲੱਗਣ 'ਤੇ ਪੁਲਸ ਪ੍ਰਸ਼ਾਸਨ 'ਤੇ ਉੱਠ ਰਹੇ ਸਵਾਲ
ਦੋਰਾਹਾ-ਪਾਇਲ ‘ਚ ਵਪਾਰੀਆਂ ਨੂੰ ਫਿਰੌਤੀ ਦੀਆਂ ਧਮਕੀਆਂ ਅਤੇ ਗੋਲੀਬਾਰੀ ਦੇ ਮਾਮਲਿਆਂ 'ਚ ਹਾਲੇ ਤੱਕ ਕੋਈ ਢੁੱਕਵਾਂ ਸੁਰਾਗ ਨਾ ਲੱਗਣ ਕਾਰਨ ਪੁਲਸ ਪ੍ਰਸ਼ਾਸ਼ਨ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਲੱਗਣ ਲੱਗੇ ਹਨ। ਵਪਾਰੀਆਂ ਦਾ ਕਹਿਣਾ ਹੈ ਕਿ ਲਗਾਤਾਰ ਆ ਰਹੀਆਂ ਕਾਲਾਂ ਅਤੇ ਵੁਆਇਸ ਮੈਸੇਜਾਂ ਕਾਰਨ ਉਨ੍ਹਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ ਪਰ ਇਸ ਦੇ ਬਾਵਜੂਦ ਹਾਲਾਤ ‘ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ। ਉਧਰ ਵਪਾਰਕ ਸੰਸਥਾਵਾਂ ਅਤੇ ਯੂਨੀਅਨਾਂ ਵੱਲੋਂ ਪੁਲਸ ਪ੍ਰਸ਼ਾਸਨ ਤੋਂ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਇਸ ਦਾ ਵਪਾਰਕ ਮਾਹੌਲ ‘ਤੇ ਨਕਾਰਾਤਮਕ ਅਸਰ ਪੈ ਸਕਦਾ ਹੈ। ਸੁਰਾਗ ਨਾ ਲੱਗਣ ਕਾਰਨ ਲੋਕਾਂ 'ਚ ਪੁਲਸ ਪ੍ਰਸ਼ਾਸਨ ਪ੍ਰਤੀ ਅਸੰਤੋਸ਼ ਵੀ ਵਧਦਾ ਜਾ ਰਿਹਾ ਹੈ ਅਤੇ ਜਲਦ ਨਤੀਜੇ ਸਾਹਮਣੇ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:  ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਲਪਟਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News