ਕਾਂਗਰਸੀ ਕੁਰਸੀ ਲਈ ਇੱਕ ਦੂਜੇ ਦੀਆਂ ਲੱਤਾਂ ਖਿੱਚਣ ’ਚ ਬਿਜੀ : ਰੋਜ਼ੀ ਬਰਕੰਦੀ

11/30/2021 12:31:29 AM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ)- ਕਾਂਗਰਸੀ ਲੋਕਾਂ ਨੂੰ ਝੂਠੇ ਲਾਰੇ ਲਗਾ ਕੇ ਫਿਰ ਤੋਂ ਆਪਣੇ ਝਾਂਸੇ ਵਿਚ ਫਸਾਉਣ ਦੀਆਂ ਚਾਲਾਂ ਚੱਲ ਰਹੇ ਹਨ ਪਰ ਲੋਕ ਇਸ ਵਾਰ ਉਨ੍ਹਾਂ ਦੀਆਂ ਚਾਲਾਂ ਵਿਚ ਆਉਣ ਵਾਲੇ ਨਹੀਂ ਹਨ। ਲੋਕਾਂ ਨੂੰ ਪਤਾ ਹੈ ਕਿ ਉਨ੍ਹਾਂ ਦੇ ਹਲਕੇ ਦਾ ਵਿਕਾਸ ਸਿਰਫ ਅਕਾਲੀ ਦਲ ਦੇ ਸਮੇਂ ਵਿਚ ਹੀ ਹੁੰਦਾ ਹੈ। ਇਹ ਗੱਲ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਪਿੰਡ ਖੱਪਿਆਂਵਾਲੀ ਢਾਣੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੇ ਪੰਜ ਸਾਲ ਪਹਿਲਾਂ ਝੂਠੇ ਲਾਰੇ ਲਗਾ ਕੇ ਸਰਕਾਰ ਬਣਾਈ ਸੀ। ਵੋਟਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ ਇੱਕ ਵੀ ਵਾਅਦ ਸਰਕਾਰ ਨੇ ਪੂਰਾ ਨਹੀਂ ਕੀਤਾ। ਹੁਣ ਫਿਰ ਤੋਂ ਨਵੇਂ ਸਬਜਬਾਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਾਂਗਰਸ ਦੇ ਝੂਠੇ ਲਾਰਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। 

ਇਹ ਖਬਰ ਪੜ੍ਹੋ- ਪੁਰਤਗਾਲ 'ਚ 13 ਫੁੱਟਬਾਲ ਖਿਡਾਰੀ ਕੋਰੋਨਾ ਦੇ ਓਮਿਕਰੋਨ ਵੇਰੀਐਂਟ ਪਾਜ਼ੇਟਿਵ


ਰੋਜ਼ੀ ਬਰਕੰਦੀ ਨੇ ਕਿਹਾ ਕਿ ਜੋ ਕਾਂਗਰਸੀ ਆਪਸ ਵਿਚ ਹੀ ਸਿਰਫ਼ ਕੁਰਸੀ ਪਿਛੇ ਇੱਕ ਦੂਜੇ ਦੀਆਂ ਲੱਤਾਂ ਖਿੱਚਣ ’ਤੇ ਲੱਗੇ ਹੋਏ ਹਨ, ਉਨ੍ਹਾਂ ਨੇ ਆਮ ਲੋਕਾਂ ਦਾ ਕੀ ਸੰਵਾਰਨਾ ਹੈ। ਇਹ ਤਾਂ ਸਿਰਫ ਆਪਣੀਆਂ ਜੇਬਾਂ ਭਰਨ ਨੂੰ ਪਹਿਲ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿਛਲੀ ਬਾਦਲ ਸਰਕਾਰ ਸਮੇਂ ਵਿਕਾਸ ਦੇ ਕੰਮ ਕਰਵਾਏ ਗਏ ਸਨ। ਇਸ ਵਾਰ ਫਿਰ ਤੋਂ ਅਕਾਲੀ ਦਲ ਦੀ ਸਰਕਾਰ ਬਨਣ ’ਤੇ ਰਹਿੰਦੇ ਵਿਕਾਸ ਦੇ ਕੰਮ ਪਹਿਲ ਦੇ ਅਧਾਰ ’ਤੇ ਪੂਰੇ ਕਰਵਾਏ ਜਾਣਗੇ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਵਰਦਿਆਂ ਕਿਹਾ ਕਿ ਇੰਨ੍ਹਾਂ ਨੂੰ ਤਾਂ ਆਪਣੇ ਸਾਰੇ ਵਰਕਰਾਂ ਵਿਚੋਂ ਮੁੱਖ ਮੰਤਰੀ ਦਾ ਚਿਹਰਾ ਤੱਕ ਦਿਸ ਰਿਹਾ, ਲੋਕਾਂ ਦੀਆਂ ਮੁਸ਼ਕਿਲਾਂ ਕਿਥੋਂ ਨਜ਼ਰ ਆਉਣਗੀਆਂ।  ਇਸ ਮੌਕੇ ਗੁਰਮੀਤ ਸਿੰਘ, ਹੈਪੀ, ਸਰਵਨ ਸਿੰਘ ਮੈਂਬਰ, ਬਲਵਿੰਦਰ ਸਿੰਘ, ਮਲਕੀਤ ਸਿੰਘ, ਮੁਖਤਿਆਰ ਸਿੰਘ ਸਾਰੇ ਮੈਂਬਰ, ਗੁਰਪ੍ਰੀਤ ਸਿੰਘ, ਕਰਮਜੀਤ ਸਿੰਘ, ਗਗਨਦੀਪ ਸਿੰਘ, ਗੁਰਮੀਤ ਸਿੰਘ, ਬਗੀਚਾ ਸਿੰਘ, ਹੀਰਾ ਸਿੰਘ, ਸੰਦੀਪ ਸਿੰਘ, ਰਾਜਵਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਪਿੰਦਰ ਸਿੰਘ, ਹੁਸਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਕੁਲਵੰਤ ਸਿੰਘ, ਗੁਰਜੰਟ ਸਿੰਘ ਆਦਿ ਹਾਜ਼ਰ ਸਨ।

ਇਹ ਖਬਰ ਪੜ੍ਹੋ- BAN v PAK : ਸ਼ਾਹੀਨ ਦਾ ਕਹਿਰ, ਪਾਕਿ ਨੂੰ ਜਿੱਤ ਲਈ 93 ਦੌੜਾਂ ਦੀ ਜ਼ਰੂਰਤ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh