ਪੇਂਡੂ ਚੌਕੀਦਾਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਦਾ ਬਾਈਕਾਟ

Tuesday, Jan 24, 2017 - 01:06 PM (IST)

 ਪੇਂਡੂ ਚੌਕੀਦਾਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਦਾ ਬਾਈਕਾਟ

ਫ਼ਰੀਦਕੋਟ (ਹਾਲੀ) - ਪੇਂਡੂ ਚੌਕੀਦਾਰ ਯੂਨੀਅਨ ਦੀ ਮੀਟਿੰਗ ਜ਼ਿਲਾ ਪ੍ਰਧਾਨ ਸਾਧੂ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਸਾਧੂ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 10 ਸਾਲਾਂ ਤੋਂ ਚੌਕੀਦਾਰ ਦੀ ਤਨਖਾਹ ''ਚ ਕੋਈ ਵੀ ਵਾਧਾ ਨਹੀਂ ਕੀਤਾ ਗਿਆ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਚੌਕੀਦਾਰਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ ਤੇ ਉਹ ਵੀ ਸਮੇਂ ਸਿਰ ਨਹੀਂ ਮਿਲਦਾ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਨਾਲ ਲੱਗਦੇ ਸੂਬੇ ਰਾਜਸਥਾਨ ਅਤੇ ਹਰਿਆਣਾ ''ਚ ਚੌਕੀਦਾਰ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।
ਪੰਜਾਬ ਸਰਕਾਰ ਵੱਲੋਂ ਗਲੀ-ਸੜੀ ਕਣਕ ਗਰੀਬਾਂ ਨੂੰ ਦਿੱਤੀ ਜਾਂਦੀ ਹੈ, ਜੋ ਮਜਬੂਰਨ ਉਨ੍ਹਾਂ ਨੂੰ ਖਾਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਚੌਕੀਦਾਰ ਭਾਈਚਾਰੇ ਵੱਲੋਂ ਪੰਜਾਬ ਸਰਕਾਰ ਦਾ ਬਾਈਕਾਟ ਕੀਤਾ ਜਾ 
ਰਿਹਾ ਹੈ। 
ਹਾਜ਼ਰੀਨ
ਇਸ ਸਮੇਂ ਨਿੱਕਾ ਸਿੰਘ, ਭੋਲਾ ਸਿੰਘ, ਬਲਵਿੰਦਰ ਸਿੰਘ, ਬਲਵੀਰ ਸਿੰਘ, ਮੰਗਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ''ਚ ਚੌਕੀਦਾਰ ਹਾਜ਼ਰ ਸਨ।

Related News