ਕੈਪਟਨ ਵਲੋਂ ਪਟਿਆਲਾ ’ਚ ਹਾਦਸਾਗ੍ਰਸਤ ਜਹਾਜ਼ ਦੇ ਪਾਇਲਟ ਦੀ ਮੌਤ ’ਤੇ ਅਫਸੋਸ

Monday, Feb 24, 2020 - 08:41 PM (IST)

ਕੈਪਟਨ ਵਲੋਂ ਪਟਿਆਲਾ ’ਚ ਹਾਦਸਾਗ੍ਰਸਤ ਜਹਾਜ਼ ਦੇ ਪਾਇਲਟ ਦੀ ਮੌਤ ’ਤੇ ਅਫਸੋਸ

ਚੰਡੀਗਡ਼੍ਹ, (ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਅੱਜ ਸਵੇਰੇ ਪਟਿਆਲਾ ਵਿਖੇ ਫੌਜੀ ਛਾਉਣੀ ਦੇ ਖੇਤਰ ’ਚ ਮਾਈਕ੍ਰੋ ਲਾਈਟ ਜਹਾਜ਼ ਦੇ ਹਾਦਸਾਗ੍ਰਸਤ ਹੋਣ ਨਾਲ ਭਾਰਤੀ ਹਵਾਈ ਫੌਜ ਦੇ ਪਾਇਲਟ ਦੀ ਮੌਤ ਹੋ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁਖਦਾਇਕ ਹਾਦਸੇ ’ਚ ਗਰੁੱਪ ਕੈਪਟਨ ਜੀ. ਐੱਸ. ਚੀਮਾ ਦੀ ਮੌਤ ਹੋ ਗਈ ਜਦਕਿ ਸਥਾਨਕ ਸਰਕਾਰੀ ਮਹਿੰਦਰਾ ਕਾਲਜ ਦਾ ਐੱਨ. ਸੀ. ਸੀ. ਕੈਡਿਟ ਵਿਪਨ ਕੁਮਾਰ ਯਾਦਵ ਜ਼ਖਮੀ ਹੋ ਗਿਆ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈ. ਅਮਰਿੰਦਰ ਨੇ ਇਸ ਹਾਦਸੇ ’ਚ ਗਰੁੱਪ ਕੈਪਟਨ ਜੀ. ਐੱਸ. ਚੀਮਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਕਾਲ ਪੁਰਖ ਅੱਗੇ ਵਿੱਛਡ਼ੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਚੰਡੀਗਡ਼੍ਹ ਦੇ ਕਮਾਂਡ ਹਸਪਤਾਲ ’ਚ ਜ਼ੇਰੇ ਇਲਾਜ ਯਾਦਵ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।


author

Bharat Thapa

Content Editor

Related News