ਸੀ-ਵਿਜਿਲ ਐਪ ’ਤੇ ਆਈ ਸ਼ਿਕਾਇਤ ਦਾ 100 ਮਿੰਟਾਂ ਅੰਦਰ ਹੁੰਦਾ ਹੈ ਨਿਪਟਾਰਾ: ਜ਼ਿਲ੍ਹਾ ਚੋਣ ਅਫ਼ਸਰ

01/17/2022 5:30:29 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲਿਆਂ ਸਬੰਧੀ 'ਸੀ-ਵਿਜਿਲ ਐਪ' ਰਾਹੀਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕਰਨ ਲਈ ਵਿਸ਼ੇਸ ਸ਼ਿਕਾਇਤ ਸੈੱਲ ਲਗਾਤਾਰ ਸਰਗਰਮ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੁੰਦਿਆਂ ਸੀ-ਵਿਜਿਲ ਐਪ ਰਾਹੀਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ’ਤੇ ਕਾਰਵਾਈ ਅਮਲ ਵਿੱਚ ਲਿਆਉਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਸੀ। ਹਰੇਕ ਸ਼ਿਕਾਇਤ ਦਾ 100 ਮਿੰਟ ਦੇ ਅੰਦਰ ਅੰਦਰ ਨਿਪਟਾਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਦਾ ਕੇਜਰੀਵਾਲ ’ਤੇ ਵੱਡਾ ਨਿਸ਼ਾਨਾ, ਕਿਹਾ-ਕਾਂਗਰਸ ਦੀ ਸਾਰੀ ਜੂਠ 'ਆਪ' ਕੋਲ

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕਣ ਲਈ ਵੱਖ-ਵੱਖ ਚੌਕਸੀ ਟੀਮਾਂ ਹਰੇਕ ਹਲਕੇ ਵਿੱਚ ਸਰਗਰਮ ਹਨ। ਉਨ੍ਹਾਂ ਦੱਸਿਆ ਕਿ ਸੀ-ਵਿਜਿਲ ਐਪ ਜੋ ਐਂਡਰਾਇਡ ਅਤੇ ਆਈ.ਓ.ਐਸ ਪਲੇਟਫਾਰਮ ਉਤੇ ਆਧਾਰਿਤ ਆਨਲਾਈਨ ਸ਼ਿਕਾਇਤ ਪ੍ਰਣਾਲੀ ਹੈ, ਰਾਹੀਂ ਹੁਣ ਤੱਕ ਪ੍ਰਾਪਤ 69 ਸ਼ਿਕਾਇਤਾਂ ਵਿੱਚੋਂ 22 ਦਾ ਸਬੰਧ ਵਿਧਾਨ ਸਭਾ ਚੋਣਾਂ ਨਾਲ ਸੀ, ਜਿਨ੍ਹਾਂ ਦਾ ਸੌ ਫੀਸਦੀ ਨਿਪਟਾਰਾ ਕੀਤਾ ਜਾ ਚੁੱਕਾ ਹੈ। 47 ਸ਼ਿਕਾਇਤਾਂ ਦਾ ਚੋਣਾਂ ਨਾਲ ਕੋਈ ਸਬੰਧ ਨਾ ਹੋਣ ਕਾਰਨ ਇਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਕੇਂਦਰੀ ਜੇਲ੍ਹ ਬਠਿੰਡਾ ’ਚ ਫੋਨ 'ਤੇ ਗੱਲ ਨਾ ਕਰਵਾਉਣ ਤੋਂ ਭੜਕੇ ਗੈਂਗਸਟਰ ਨੇ ਦੂਜੀ ਮੰਜ਼ਿਲ ਤੋਂ ਮਾਰੀ ਛਾਲ

ਉਨ੍ਹਾਂ ਦੱਸਿਆ ਕਿ ਸੀ-ਵਿਜਿਲ ’ਤੇ ਸ਼ਿਕਾਇਤ ਪ੍ਰਾਪਤ ਹੁੰਦਿਆਂ ਉਸ ’ਤੇ ਬਣਦੀ ਕਾਰਵਾਈ  ਕਰਨ ਦੀ ਜ਼ਿੰਮੇਵਾਰੀ ਫਲਾਇੰਗ ਸਕੂਐਡ ਟੀਮ ਨੂੰ ਸੌਂਪ ਦਿੱਤੀ ਜਾਂਦੀ ਹੈ । ਇਹ ਟੀਮ ਸ਼ਿਕਾਇਤ ਦੇ ਸਹੀ ਜਾਂ ਗਲਤ ਹੋਣ ਸਬੰਧੀ ਤੱਥਾਂ ਦੀ ਜਾਂਚ ਕਰਕੇ ਸਬੰਧਤ ਹਲਕੇ ਦੇ ਰਿਟਰਨਿੰਗ ਅਫ਼ਸਰ ਨੂੰ ਰਿਪੋਰਟ ਕਰਦੀਆਂ ਹਨ ਅਤੇ ਰਿਟਰਨਿੰਗ ਅਧਿਕਾਰੀ ਬਣਦੀ ਕਾਰਵਾਈ ਕਰਕੇ ਜ਼ਿਲ੍ਹਾ ਪੱਧਰੀ ਸੀ-ਵਿਜਿਲ ਸ਼ਿਕਾਇਤ ਸੈਲ ਵਿੱਚ ਇਸ ਸ਼ਿਕਾਇਤ ਦੇ ਨਿਪਟਾਰੇ ਦੀ ਸਥਿਤੀ ਬਾਰੇ ਰਿਪੋਰਟ ਭੇਜ ਦਿੰਦੇ ਹਨ। ਇਸ ਸਮੁੱਚੀ ਪ੍ਰਕਿਰਿਆ ਨੂੰ 100 ਮਿੰਟ ਦੇ ਅੰਦਰ ਅੰਦਰ ਮੁਕੰਮਲ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਿਕਾਇਤਾਂ ਵਿੱਚੋਂ ਵਧੇਰੇ ਸ਼ਿਕਾਇਤਾਂ ਜਨਤਕ ਸਥਾਨਾਂ ’ਤੇ ਲੱਗੇ ਸਿਆਸੀ ਬੈਨਰਾਂ ਅਤੇ ਪੋਸਟਰਾਂ ਨਾਲ ਸਬੰਧਤ ਸਨ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ


rajwinder kaur

Content Editor

Related News