ਪਿੰਡ ਮਾਂਗੇਵਾਲ ਵਿਖੇ ਕੈਬਨਿਟ ਮੰਤਰੀ ਵਲੋਂ ਰੱਖੇ ਨੀਂਹ ਪੱਥਰ ਨੂੰ ਸ਼ਰਾਰਤੀ ਅਨਸਰਾਂ ਨੇ ਤੋੜਿਆ

05/15/2021 1:35:13 PM

ਭਾਦਸੋਂ  ਅਵਤਾਰ): ਪਿੰਡ ਮਾਂਗੇਵਾਲ ਤੋਂ ਹਲੋਤਾਲੀ ਜਾਣ ਵਾਲੇ ਰਸਤੇ ਉਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਰੱਖੇ ਨੀਂਹ ਪੱਥਰ ਨੂੰ ਕੁਝ ਸ਼ਰਾਰਤੀ ਅਨਸਰਾਂ ਵਲੋਂ ਤੋੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਿੰਡ ਦੇ ਸਰਪੰਚ ਦਰਸ਼ਨ ਸਿੰਘ ਰਹਿਲ ਨੇ ਦੱਸਿਆ ਕਿ ਬੀਤੇ ਦਿਨੀਂ ਕੁਝ ਸ਼ਰਾਰਤੀ ਅਨਸਰਾਂ ਨੇ ਨੀਂਹ ਪੱਥਰ ਨੂੰ ਤੋੜ ਦਿੱਤਾ ਹੈ।

ਇਹ ਵੀ ਪੜ੍ਹੋ:  ਪੰਜਾਬ ਦੇ 23ਵੇਂ ਜ਼ਿਲ੍ਹੇ 'ਮਲੇਰਕੋਟਲਾ' ਦਾ ਇਤਿਹਾਸ, ਜਾਣੋ ਕਿਵੇਂ ਹੋਈ ਸੀ ਸ਼ਹਿਰ ਦੀ ਸਥਾਪਨਾ

ਉਨ੍ਹਾਂ ਦੱਸਿਆ ਕਿ ਕਰੀਬ 50 ਲੱਖ ਦੀ ਲਾਗਤ ਨਾਲ ਮਾਂਗੇਵਾਲ ਤੋਂ ਹਲੋਤਾਲੀ ਜਾਣ ਵਾਲੇ ਰਸਤੇ ਉਤੇ ਚੋਏ ਉਪਰ ਇਹ ਪੁਲ ਬਣਾਇਆ ਗਿਆ ਸੀ ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ 11 ਜਨਵਰੀ  2021 ਨੂੰ ਕੀਤਾ ਸੀ। ਕੁਝ ਸ਼ਰਾਰਤੀ ਵਿਅਕਤੀਆਂ ਦੇ ਵਿਕਾਸ ਕਾਰਜ ਹਜਮ ਨਹੀਂ ਹੋਏ ਜਿਨ੍ਹਾਂ ਨੇ ਇਸ ਨੀਂਹ ਪੱਥਰ ਨੂੰ ਤੋੜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਬਾਰੇ ਥਾਣਾ ਭਾਦਸੋਂ ਵਿਖੇ ਇਤਲਾਹ ਕਰ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਸੁਰਿੰਦਰ ਸਿੰਘ ਨੰਬਰਦਾਰ, ਅਵਤਾਰ ਸਿੰਘ,ਜਸਵਿੰਦਰ ਸਿੰਘ,ਕਰਨੈਲ ਸਿੰਘ ਬਿੱਟੂ ਸਿੰਘ ਪੰਚ, ਗੋਬਿੰਦ ਸਿੰਘ ਪੰਚ ਵੀ ਹਾਜ਼ਰ ਸਨ ।
 

ਇਹ ਵੀ ਪੜ੍ਹੋ:  ਫ਼ਿਰੋਜ਼ਪੁਰ 'ਚ ਨਵੀਂ ਵਿਆਹੀ ਲਾੜੀ ਦਾ ਕਾਰਾ, ਸੱਤ ਫੇਰੇ ਲੈਣ ਮਗਰੋਂ ਨਕਦੀ ਤੇ ਗਹਿਣੇ ਲੈ ਕੇ ਫ਼ਰਾਰ

Shyna

This news is Content Editor Shyna