ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫਦ ਨੂੰ ਦਿੱਤਾ ਮੀਟਿੰਗ ਦਾ ਸੱਦਾ

11/18/2020 1:00:02 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ(ਸੁਖਪਾਲ ਢਿੱਲੋਂ/ਪਵਨ ਤਨੇਜਾ): ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਮੈਡਮ ਅਰੁਣਾ ਚੌਧਰੀ ਨੇ ਸੂਬੇ ਭਰ ਦੀਆਂ ਕਰੀਬ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫਦ ਨੂੰ ਮੀਟਿੰਗ ਕਰਨ ਦਾ ਸੱਦਾ ਦਿੱਤਾ ਹੈ ਤਾਂ ਕਿ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਨਿਕਲ ਸਕੇ। ਉਪਰੋਕਤ ਜਾਣਕਾਰੀ ਯੂਨੀਅਨ ਦੇ 
ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ। ਉਹਨਾਂ ਦੱਸਿਆ ਕਿ ਮੰਤਰੀ ਵੱਲੋਂ ਇਹ ਮੀਟਿੰਗ 24 ਨਵੰਬਰ ਨੂੰ ਸਵੇਰੇ 11.30 ਵਜੇ ਉਨ੍ਹਾਂ ਦੇ ਦਫ਼ਤਰੀ ਕਮਰੇ ਚੰਡੀਗੜ੍ਹ ਵਿਖੇ ਕੀਤੀ ਜਾਵੇਗੀ ਤੇ ਇਸ ਮੀਟਿੰਗ 'ਚ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ ਤੋਂ ਇਲਾਵਾ ਹੋਰ ਉਚ ਅਧਿਕਾਰੀ ਸ਼ਾਮਲ ਹੋਣਗੇ। ਸੂਬਾ ਪ੍ਰਧਾਨ ਨੇ ਕਿਹਾ ਕਿ ਜਥੇਬੰਦੀ ਦੀ ਮੰਗ ਹੈ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਸਾਲ 2018 ਤੋਂ ਵਰਕਰਾਂ ਤੇ ਹੈਲਪਰਾਂ ਦੇ ਕੱਟੇ ਹੋਏ ਪੈਸੇ ਪੰਜਾਬ ਸਰਕਾਰ ਰਿਲੀਜ਼ ਕਰੇ ਅਤੇ ਪੰਜਾਬ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ 'ਤੇ ਮਾਣਭੱਤਾ ਦਿੱਤਾ ਜਾਵੇ।


Aarti dhillon

Content Editor

Related News