ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਵਿਰੁੱਧ ‘ਆਪ’ ਵਰਕਰਾਂ ਨੇ ਹੀ ਲਾ ਦਿੱਤਾ ਧਰਨਾ

Sunday, Apr 17, 2022 - 04:58 PM (IST)

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਵਿਰੁੱਧ ‘ਆਪ’ ਵਰਕਰਾਂ ਨੇ ਹੀ ਲਾ ਦਿੱਤਾ ਧਰਨਾ

ਮਲੋਟ : ਮਲੋਟ ਤੋਂ ਵਿਧਾਇਕ ਚੁਣੇ ਗਏ ਅਤੇ ਭਗਵੰਤ ਮਾਨ ਸਰਕਾਰ ਦੇ ’ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਦੇ ਬਾਹਰ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਹੀ ਧਰਨਾ ਲਾ ਕੇ ਰੋਸ ਪ੍ਰਗਟ ਕੀਤਾ। ਇਨ੍ਹਾਂ ਵਰਕਰਾਂ ਨੇ ਸਿੱਧੇ ਤੌਰ ’ਤੇ ਦੋਸ਼ ਲਾਏ ਕਿ ਬੇਸ਼ੱਕ ਪੰਜਾਬ ਵਿੱਚ ਸਰਕਾਰ ‘ਆਪ’ ਪਾਰਟੀ ਦੀ ਹੈ ਅਤੇ ਮਲੋਟ ਤੋਂ ਵਿਧਾਇਕ ਵੀ ‘ਆਪ’ ਪਾਰਟੀ ਦੇ ਹੀ ਚੁਣੇ ਗਏ ਹਨ, ਪਰ ਮਲੋਟ ’ਚ ਕੰਮ ਕਾਂਗਰਸੀ ਅਤੇ ਅਕਾਲੀ ਦਲ ਦੇ ਵਰਕਰਾਂ ਦੇ ਹੋ ਰਹੇ ਹਨ, ਜਦੋਂ ਕਿ ‘ਆਪ’ ਦੇ ਵਰਕਰਾਂ ਦੀ ਕੁਝ ਪੁੱਛ ਪੜਤਾਲ ਨਹੀਂ । 

PunjabKesari

ਇਹ ਵੀ ਪੜ੍ਹੋ : ਬਠਿੰਡਾ: ਪੁਲਸ ਦੀ ਵਰਦੀ 'ਚ ਆਏ ਵਿਅਕਤੀਆਂ ਨੇ ਅਗਵਾ ਕੀਤੇ 2 ਨੌਜਵਾਨ, ਫਿਰ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ

ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦੀ ਅਗਵਾਈ ’ਚ ਵੱਖ-ਵੱਖ ਵਾਰਡਾਂ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਵੱਲੋਂ ਐੱਮ ਸੀ ਚੋਣਾਂ ਲੜੇ ਵਿਅਕਤੀਆਂ ਨੇ ਅੱਜ ਡਾ ਬਲਜੀਤ ਕੌਰ ਦੀ ਗੇਟ ਸਾਹਮਣੇ ਧਰਨਾ ਸ਼ੁਰੂ ਕਰ ਦਿੱਤਾ। ਇਨ੍ਹਾਂ ਲੋਕਾਂ ਦਾ ਕਹਿਣਾ ਸੀ ਕਿ ਭਾਵੇਂ ਸਰਕਾਰ ਆਮ ਆਦਮੀ ਪਾਰਟੀ ਦੀ ਹੈ, ਪਰ ਮਲੋਟ ’ਚ ਡਾ ਬਲਜੀਤ ਕੌਰ ਦੇ ਆਲੇ ਦੁਆਲੇ ਜੋ ਘੇਰਾ ਬਣ ਚੁੱਕਿਆ ਹੈ, ਉਹ ਅਕਾਲੀ ਅਤੇ ਕਾਂਗਰਸੀ ਵਰਕਰਾਂ ਦਾ ਹੈ । ਇਸ ਲਈ ਮਲੋਟ ’5ਚ ਅਕਾਲੀ ਅਤੇ ਕਾਂਗਰਸੀਆਂ ਦੇ ਕੰਮ ਤਾਂ ਹੋ ਰਹੇ ਹਨ, ਪਰ ਆਮ ਆਦਮੀ ਪਾਰਟੀ ਦੇ ਵਰਕਰ ਦੀ ਕੋਈ ਸੁਣਵਾਈ ਨਹੀਂ ਹੈ। ਉਨ੍ਹਾਂ ਨੇ ਸਿੱਧੇ ਤੌਰ ਤੇ ਦੋਸ਼ ਲਾਏ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਭਾਵੇਂ ਡਾ ਬਲਜੀਤ ਕੌਰ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ ਹੈ। ਪਰ ਅਸਲ  ਗੱਲ ਇਹ ਹੈ ਕਿ ਇੱਥੇ ਮਲੋਟ ਦੇ ਵਿਚ ਕਾਂਗਰਸ ਅਤੇ ਅਕਾਲੀ ਦਲ ਦੀ ਹੀ ਸੁਣਵਾਈ ਹੋ ਰਹੀ ਹੈ। ਇਸ ਮੌਕੇ ਡਾ ਬਲਜੀਤ ਕੌਰ ਨੇ ਜਿਥੇ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਉਥੇ ਹੀ ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਵਰਕਰਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕਰਨਗੇ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Anuradha

Content Editor

Related News