ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮਾਨਸਾ ਮੰਡੀ ਪਹੁੰਚ ਕੇ ਲਿਆ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
Wednesday, Nov 08, 2023 - 04:29 PM (IST)
ਮਾਨਸਾ (ਅਮਰਜੀਤ) : ਮਾਨਸਾ ਅਨਾਜ ਮੰਡੀ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਵੱਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹੁਣ ਤੱਕ ਉਨ੍ਹਾਂ ਵੱਲੋਂ ਪੰਜਾਬ ਦੇ ਸਾਰੇ ਜਿਲ੍ਹਿਆਂ ਦੀਆਂ ਮੰਡੀਆਂ ਦੌਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਦੌਰਾਨ 8 ਲੱਖ ਦੇ ਕਰੀਬ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਏ ਹਨ ਜਿਸ ਲਈ ਪੰਜਾਬ 'ਚ 1854 ਖ਼ਰੀਦ ਕੇਂਦਰ ਬਣਾਏ ਗਏ ਹਨ। ਸੀਜ਼ਨ ਦੂਸਰੇ ਪੜਾਅ 'ਚ ਪਹੁੰਚ ਚੁੱਕਾ ਹੈ ਤੇ ਇਸ ਦੌਰਾਨ ਉਹ ਪੰਜਾਬ ਦੀਆਂ ਮੰਡੀਆਂ 'ਚ ਕਿਸਾਨਾਂ ਤੇ ਮਜ਼ਦੂਰਾਂ ਨੂੰ ਮਿਲ ਰਹੇ ਹਨ। ਕਿਤੇ ਵੀ ਅਜਿਹੀ ਗੱਲ ਸਾਹਮਣੇ ਨਹੀਂ ਆਈ ਕਿ ਕੋਈ ਕਿਸਾਨ ਇਹ ਕਹਿ ਰਿਹਾ ਹੋਵੇ ਕਿ ਉਹ ਮੰਡੀਆਂ 'ਚ ਪ੍ਰੇਸ਼ਾਨ ਹੋ ਰਿਹਾ ਹੈ।
ਇਹ ਵੀ ਪੜ੍ਹੋ : ਕਿਸ਼ਤਾਂ 'ਚ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਪਹਿਲਾਂ ਲੈ ਚੁੱਕਾ ਸੀ 3,000
ਉਨ੍ਹਾਂ ਕਿਹਾ ਕਿ 24 ਘੰਟਿਆਂ ਦੇ ਅੰਦਰ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਬਣਦੀ ਪੇਮੈਂਟ ਭੇਜੀ ਜਾ ਰਹੀ ਹੈ। ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ ਇੱਕ ਲੱਖ 37 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 134 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਸੀਜ਼ਨ ਪੰਜਾਬ ਦੇ ਲਈ ਵਧੀਆ ਸੀਜ਼ਨ ਸਾਬਿਤ ਹੋਵੇਗਾ ਕਿਉਂਕਿ ਇਸ ਸੀਜ਼ਨ ਦੌਰਾਨ ਕਿਤੇ ਵੀ ਕੋਈ ਕਿਸਾਨ, ਮਜ਼ਦੂਰ ਜਾਂ ਵਪਾਰੀ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਮੰਡੀਆਂ ਦਾ ਦੌਰਾ ਉਨ੍ਹਾਂ ਵੱਲੋਂ ਕੀਤਾ ਗਿਆ ਹੈ ਅਤੇ ਸਾਰੀਆਂ ਹੀ ਮੰਡੀਆਂ 'ਚ ਪ੍ਰਬੰਧ ਮੁਕੰਮਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 80 ਫ਼ੀਸਦੀ ਤੋਂ ਜ਼ਿਆਦਾ ਮੰਡੀਆਂ 'ਚੋਂ ਲਿਫਟਿੰਗ ਵੀ ਹੋ ਚੁੱਕੀ ਹੈ ਅਤੇ ਆਉਣ ਵਾਲੇ 10 ਦਿਨਾਂ 'ਚ ਮੰਡੀਆਂ ਦੇ ਵਿੱਚੋਂ ਝੋਨੇ ਦੀ ਖਰੀਦ ਹੋ ਕੇ ਲਿਫਟਿੰਗ ਹੋ ਜਾਵੇਗੀ।
ਇਹ ਵੀ ਪੜ੍ਹੋ : ਗਊ ਹੱਤਿਆ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, ਹੋਰ ਵੀ ਕਈ ਨਾਂ ਆ ਸਕਦੇ ਨੇ ਸਾਹਮਣੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8