ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਤੇ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਕਰਵਾਈ ਸ਼ੁਰੂ

10/09/2019 10:59:48 PM

ਗੁਰੂਹਰਸਹਾਏ/ਫਿਰੋਜ਼ਪੁਰ,(ਕਾਲਰਾ): ਕੈਬਟਿਨ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਤੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਬੁੱਧਵਾਰ ਨੂੰ ਦਾਣਾ ਮੰਡੀ ਗੁਰੂਹਰਸਹਾਏ ਤੇ ਪੰਜੇ ਕੇ ਉਤਾੜ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਐਸ. ਡੀ. ਐਮ. ਗੁਰੂਹਰਸਹਾਏ ਕੁਲਦੀਪ ਬਾਵਾ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿੰਕੀ ਵਲੋਂ ਪੂਰੇ ਸੂਬੇ ਅੰਦਰ ਝੋਨੇ ਦੀ ਨਿਰਵਿਘਨ ਖਰੀਦ, ਲਿਫਟਿੰਗ ਤੇ ਸਮੇਂ ਸਿਰ ਅਦਾਇਗੀ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਉਨ੍ਹਾਂ ਦੀ ਫਸਲ ਦੀ ਝੋਨੇ ਦੀ ਫਸਲ ਨਾਲੋ-ਨਾਲ ਸਾਫ ਕਰਕੇ ਤੁਲਾਈ ਕੀਤੀ ਜਾਵੇਗੀ ਤੇ ਜਲਦੀ ਹੀ ਉਸ ਦਾ ਪੈਸਾ ਕਿਸਾਨਾਂ ਦੇ ਖਾਤਿਆਂ 'ਚ ਪਾਇਆ ਜਾਵੇਗਾ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਕਿ ਕਿਸਾਨਾਂ ਨੂੰ ਜ਼ਿਆਦਾ ਦੇਰ ਮੰਡੀਆਂ 'ਚ ਨਾ ਬੈਠਣਾ ਪਵੇ ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਪੰਜੇ ਕੇ ਉਤਾੜ ਵਿਖੇ ਨਵੀਂ ਬਣੀ ਮਾਰਕਿਟ ਕਮੇਟੀ ਬਣਾਈ ਗਈ ਹੈ, ਜਿਥੇ ਅੱਜ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਰਕਿਟ ਕਮੇਟੀ ਦੀ ਮੈਂਬਰ, ਚੇਅਰਮੈਨ ਤੇ ਵਾਈਸ ਚੇਅਰਮੈਨ ਹੋਣਗੇ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਥੋਂ ਦੀ ਆਮਦਨ ਲਗਭਗ 4 ਕਰੋੜ ਦੇ ਕਰੀਬ ਹੋਵੇਗੀ।
 


Related News