ਹਰਿਆਣਾ ਦੇ CM ਨਾਇਬ ਸੈਣੀ ਵੱਲੋਂ ਕਿਸਾਨਾਂ ਨੂੰ ਮਾੜੇ ਅਨਸਰ ਕਹਿਣਾ ਭਾਜਪਾ ਦੀ ਸੌੜੀ ਸੋਚ ਦਾ ਪ੍ਰਗਟਾਵਾ: ਰੰਧਾਵਾ

Monday, Apr 08, 2024 - 01:18 PM (IST)

ਹਰਿਆਣਾ ਦੇ CM ਨਾਇਬ ਸੈਣੀ ਵੱਲੋਂ ਕਿਸਾਨਾਂ ਨੂੰ ਮਾੜੇ ਅਨਸਰ ਕਹਿਣਾ ਭਾਜਪਾ ਦੀ ਸੌੜੀ ਸੋਚ ਦਾ ਪ੍ਰਗਟਾਵਾ: ਰੰਧਾਵਾ

ਪਠਾਨਕੋਟ (ਰਮਨਜੀਤ)- ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਮਾਮਲਿਆਂ ਦੇ ਇੰਚਾਰਜ ਤੇ ਕਾਂਗਰਸ ਦੀ ਵਰਕਿੰਗ ਕਮੇਟੀ ਮੈਂਬਰ  ਤੇ ਵਿਧਾਇਕ ਡੇਰਾ ਬਾਬਾ ਨਾਨਕ ਨੇ ਹਰਿਆਣਾ ਦੇ ਮੁੱਖ ਮੰਤਰੀ  ਦੇ ਉਸ ਬਿਆਨ ਦਾ ਜ਼ੋਰਦਾਰ ਖੰਡਨ ਕੀਤਾ ਹੈ।  ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨ ਸ਼ੰਭੂ  ਬਾਰਡਰ ਤੇ  ਸਾਂਤਮ‌ਈ ਪ੍ਰਦਰਸ਼ਨ ਕਰ ਰਹੇ ਸਨ ਉਲਟਾ ਹਰਿਆਣਾ ਪੁਲਸ ਅਤੇ ਪੈਰਾਂ ਮਿਲਟਰੀ ਫੋਰਸ ਨੇ ਪੰਜਾਬ ਦੀ ਸਰਹੱਦ ਵਿਚ ਦਾਖ਼ਲ ਹੋ ਕੇ ਅੰਦੋਲਨ ਕਾਰੀ  ਕਿਸਾਨਾਂ 'ਤੇ ਬੇਹਤਾਸ਼ਾ ਤਸ਼ੱਦਦ ਕਰਕੇ  ਅੰਦੋਲਨ ਕਾਰੀ ਕਿਸਾਨਾਂ ਦੀਆਂ ਲੱਤਾਂ ਪਸਲੀਆਂ ਤੋੜ ਦਿੱਤੀਆਂ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਤਿਹਰੇ ਕਤਲ ਕਾਂਡ:  ਤਿੰਨਾਂ ਜੀਆਂ ਦੇ ਇਕੱਠੇ ਬਲੇ ਸਿਵੇ, ਭੁੱਬਾਂ ਮਾਰ- ਮਾਰ ਰੋਇਆ ਸਾਰਾ ਪਿੰਡ (ਵੀਡੀਓ)

ਸਰਦਾਰ  ਸੁਖਜਿੰਦਰ ਸਿੰਘ ਰੰਧਾਵਾ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਕੱਲ੍ਹ ਦਿੱਤੇ ਉਸ ਬਿਆਨ ਦੀ ਵੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ਭਾਜਪਾ ਦੀ ਕੋਈ ਨਿੱਜੀ ਜਾਗੀਰ ਨਹੀਂ, ਇਹ ਸਾਰੇ ਭਾਰਤ ਦੇ ਲੋਕਾਂ ਦੀ ਰਾਜਧਾਨੀ ਹੈ। ਉਨ੍ਹਾਂ ਕਿਹਾ ਭਾਜਪਾ ਅੰਦੋਲਨ ਕਾਰੀ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ, ਕਿਸਾਨੀ ਕਰਜ਼ੇ ਮੁਆਫ਼ ਕਰਨ, ਛੋਟੇ ਵਪਾਰੀਆਂ ਅਤੇ ਇੰਡਸਟਰੀ ਲਿਸਟ ਲੋਕਾਂ ਨੂੰ  ਰਾਹਤ ਦੇਣ ਦੀ ਬਜਾਏ ਦੇਸ਼ ਦਾ ਪੇਟ ਭਰਨ ਵਾਲੇ ਪੰਜਾਬ ਸਮੇਤ ਭਾਰਤ ਦੇ ਕਿਸਾਨਾਂ 'ਤੇ ਮਾੜੇ ਅਨਸਰ ਅਤੇ ਭੰਨ ਤੋੜ  ਕਰਨ ਵਾਲੇ ਅਨਸਰਾਂ ਦਾ ਟੈਗ ਲਾ ਕੇ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੌਝੀ ਚਾਲ ਚੱਲ ਰਹੀ ਹੈ।

ਇਹ ਵੀ ਪੜ੍ਹੋ-  ਮੁੰਡੇ ਦੀ ਕੋਰਟ ਮੈਰਿਜ ਕਰਵਾਉਣ 'ਤੇ ਮਾਂ ਨੂੰ ਕੀਤਾ ਨਿਰਵਸਤਰ, ਵੀਡੀਓ ਬਣਾ ਕੀਤੀ ਵਾਇਰਲ

 ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲ‌ਈ ਬਾਕੀ ਦੇਸ਼ ਵਾਸੀਆਂ ਦੇ ਸਹਿਯੋਗ ਨਾਲ 80 % ਕੁਰਬਾਨੀਆਂ ਪੰਜਾਬੀਆਂ ਨੇ ਦੇ ਕਿ ਦੇਸ਼ ਨੂੰ ਆਜ਼ਾਦ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ  ਭੀਮ ਰਾਓ ਅੰਬੇਡਕਰ ਸਾਹਿਬ ਜੀ ਨੇ ਸਵਿਧਾਨ ਵਿਚ ਰਹਿ ਕੇ ਸ਼ਾਂਤਮ‌ਈ ਤਰੀਕੇ ਨਾਲ ਭਾਰਤ ਦੇ ਹਰੇਕ ਨਾਗਰਿਕ ਨੂੰ ਸੰਘਰਸ਼ ਕਰਨ ਦਾ ਅਧਿਕਾਰ   ਦਿੱਤਾ ਸੀ ।ਸਰਦਾਰ ਰੰਧਾਵਾ ਨੇ ਕਿਹਾ ਕਿ ਹਰਿਆਣਾ ਦੇ ਮੌਜੂਦਾ ਅਤੇ ਸਾਬਕਾ ਮੁੱਖ ਮੰਤਰੀ ਨੂੰ ਆਪਣੇ ਇਸ ਬੇਤੁੱਕੇ ਬਿਆਨਾਂ ਕਾਰਨ ਦੇਸ਼ ਅਤੇ ਪੰਜਾਬ ਦੇ ਅੰਦੋਲਨਕਾਰੀ ਕਿਸਾਨਾਂ ਤੋਂ ਬਿਨਾਂ ਸ਼ਰਤ ਮੁਆਫ਼ੀ  ਮੰਗਣੀ ਚਾਹੀਦੀ ਹੈ ਨਹੀਂ ਤੇ ਦੇਸ਼ ਦਾ ਅੰਨਦਾਤਾ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਮੂੰਹਤੋੜ ਜਵਾਬ ਦੇਵੇਗਾ ।

ਇਹ ਵੀ ਪੜ੍ਹੋ- ਤਰਨਤਾਰਨ 'ਚ ਔਰਤ ਨੂੰ ਨਿਰਵਸਤਰ ਕਰ ਘਮਾਉਣ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਦੀ ਵੱਡੀ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News