ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

07/17/2020 5:27:33 PM

ਸੰਗਰੂਰ(ਦਲਜੀਤ ਸਿੰਘ ਬੇਦੀ) - ਸੀਬੀਐਸਈ ਬੋਰਡ ਵੱਲੋਂ ਬੀਤੇ ਦਿਨੀਂ ਐਲਾਨੇ ਦਸਵੀਂ ਕਲਾਸ ਦੇ ਨਤੀਜਿਆਂ ਵਿਚ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਦੇ ਵਿਦਿਆਰਥੀਆਂ ਨੇ ਚੰਗੀਆਂ ਮੱਲਾਂ ਮਾਰੀਆਂ ਹਨ। ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ ਅਤੇ ਵੱਡੀ ਗਿਣਤੀ ਵਿਦਿਆਰਥੀਆਂ ਨੇ 90 ਫੀਸਦੀ ਤੋਂ ਜ਼ਿਆਦਾ ਅੰਕ ਹਾਸਲ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਇੰਜ: ਸ਼ਿਵ ਆਰੀਆ ਨੇ ਦੱਸਿਆ ਕਿ ਬੀਤੇ ਦਿਨੀਂ ਐਲਾਨੇ ਦਸਵੀਂ ਕਲਾਸ ਦੇ ਨਤੀਜੇ ਸਾਡੇ ਸਕੂਲ ਲਈ ਉਤਸ਼ਾਹਜਨਕ ਰਹੇ। ਉਨ੍ਹਾਂ ਦੱਸਿਆ ਕਿ ਸਕੂਲ ਸਟਾਫ਼ ਤੇ ਬੱਚਿਆਂ ਦੀ ਕੀਤੀ ਸਖ਼ਤ ਮਿਹਨਤ ਕਾਰਨ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ ਅਤੇ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ। ਉਨ੍ਹਾਂ ਇਸ ਸਫ਼ਲਤਾ ਲਈ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਵੀ ਦਿੱਤੀ।

ਸ੍ਰੀ ਆਰੀਆ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਸ਼ਿਵਮ ਬਾਂਸਲ ਨੇ 460 ਅੰਕ ਹਾਸਲ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ, ਇਸ ਤੋਂ ਇਲਾਵਾ ਕੁੰਜ ਮਿੱਤਲ ਨੇ 415 ਅੰਕ ਹਾਸਲ ਕਰਕੇ ਸਕੂਲ ਵਿੱਚੋਂ ਦੂਜਾ ਅਤੇ ਵਿਦਿਆਰਥਣ  ਸ਼ਰੁਤੀ ਠਾਕੁਰ ਨੇ 414 ਅੰਕ ਹਾਸਲ ਕੀਤੇ ਤੀਜਾ ਸਥਾਨ ਮੱਲਿਆ ਹੈ। ਚੇਅਰਮੈਨ ਤੇ ਸਮੂਹ ਸਟਾਫ਼ ਵੱਲੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦੀ ਭਵਿੱਖੀ ਸਫ਼ਲਤਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਵਿੱਚ ਇਸ ਵਾਰ ਦਾਖਲੇ ਆਰੰਭ ਹੋ ਚੁੱਕੇ ਹਨ ਅਤੇ ਜਿਹੜੇ ਵਿਦਿਆਰਥੀ ਦਾਖ਼ਲਾ ਹਾਸਲ ਕਰਨਾ ਚਾਹੁੰਦੇ ਹਨ ਤਾਂ ਉਹ ਸਕੂਲ ਦੀ ਵੈਬ ਸਾਈਟ ਤੋਂ ਜਾ ਕੇ ਦਾਖ਼ਲਾ ਫਾਰਮ ਅਪਲੋਡ ਕਰ ਸਕਦੇ ਹਨ।


Harinder Kaur

Content Editor

Related News