ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਸਰਦਾਰ ਅਲੀ ਮਤੋਈ ਨੂੰ ਵੋਟਰਾਂ ਦਾ ਮਿਲ ਰਿਹੈ ਭਰਵਾਂ ਹੁੰਗਾਰਾ

Monday, Feb 07, 2022 - 12:53 AM (IST)

ਸੰਗਰੂਰ (ਵਿਜੈ ਕੁਮਾਰ ਸਿੰਗਲਾ)- ਪੰਜਾਬ ਲੋਕ ਕਾਂਗਰਸ ਗੱਠਜੋੜ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸਾਂਝੇ ਉਮੀਦਵਾਰ ਸਰਦਾਰ ਅਲੀ ਮਤੋਈ ਨੇ ਪਿੰਡ-ਪਿੰਡ ਅੰਦਰ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ। ਸਰਦਾਰ ਅਲੀ ਵੱਲੋਂ ਡੋਰ ਟੂ ਡੋਰ ਪਿੰਡਾਂ 'ਚ ਜਾ ਕੇ ਲੋਕਾਂ ਨਾਲ ਸੰਪਰਕ ਮੁਹਿੰਮ ਤੇਜ਼ ਕੀਤੀ ਗਈ ਹੈ ਅਤੇ ਪਿੰਡਾਂ 'ਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਸਰਦਾਰ ਅਲੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਅਮਰਗੜ੍ਹ ਅੰਦਰ ਪਿੰਡਾਂ ਦਾ ਕੋਈ ਵੀ ਵਿਕਾਸ ਨਹੀਂ ਹੋਇਆ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਸੜਕਾਂ ਦੀ ਹਾਲਤ ਅਤਿ ਤਰਸਯੋਗ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਅੱਜ ਵੀ ਨਾਲੀਆਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਜਿਸ ਕਰਕੇ ਨਾਲੀਆਂ ਦਾ ਗੰਦਾ ਪਾਣੀ ਲੋਕਾਂ ਦੇ ਘਰਾਂ ਅੱਗੇ ਫਿਰ ਰਿਹਾ ਹੈ । 

ਇਹ ਖ਼ਬਰ ਪੜ੍ਹੋ- IND v WI : ਭਾਰਤ ਨੇ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾਇਆ
ਸਰਦਾਰ ਅਲੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਲੋਕ ਕਾਂਗਰਸ ਦਾ ਸਮਝੌਤਾ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਕਰਕੇ ਪੰਜਾਬ ਅੰਦਰ ਇਕ ਮਜ਼ਬੂਤ ਸਰਕਾਰ ਬਣਾਉਣ ਦਾ ਅਗਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਤੇ ਪੰਜਾਬ ਵਿਚ ਭਾਜਪਾ ਅਤੇ ਗਠਜੋੜ ਦੀ ਸਾਂਝੀ ਸਰਕਾਰ ਹੋਵੇਗੀ ਤਾਂ ਹੀ ਪੰਜਾਬ ਸਿਰ ਚੜ੍ਹੇ ਕਰੋੜਾਂ ਰੁਪਿਆ ਦੇ ਕਰਜ਼ੇ ਤੋਂ ਪੰਜਾਬ ਨੂੰ ਰਾਹਤ ਮਿਲ ਸਕੇਗੀ। ਸਰਦਾਰ ਅਲੀ ਨੇ ਕਿਹਾ ਕਿ ਉਹ ਪਿੰਡ ਪਿੰਡ ਲੋਕਾਂ ਨਾਲ ਮਿਲ ਰਹੇ ਹਨ ਤੇ ਹਲਕੇ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਚੋਣ ਮੁਹਿੰਮ 'ਚ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ। ਇਕ ਸਵਾਲ ਦਾ ਜਵਾਬ ਦਿੰਦੇ ਹੋਏ ਸਰਦਾਰ ਅਲੀ ਨੇ ਕਿਹਾ ਕਿ ਇਸ ਵਾਰ ਪੰਜਾਬ ਵਿਚ ਵਿਧਾਨ ਸਭਾ ਦੇ ਨਤੀਜੇ ਹੈਰਾਨੀਜਨਕ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਭਾਜਪਾ ਅਤੇ ਗਠਜੋੜ ਦੇ ਉਮੀਦਵਾਰਾਂ ਦੀ ਸਾਂਝੀ ਸਰਕਾਰ ਬਣੇਗੀ। ਸਰਦਾਰ ਅਲੀ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਸੋਚ ਪੰਜਾਬ ਨੂੰ ਖੁਸ਼ਹਾਲ ਸੂਬਾ ਬਨਾਉਣ ਦੀ ਹੈ ।  ਸਰਦਾਰ ਅਲੀ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਨਵਾਂ ਪੰਜਾਬ ਬਣਾਉਣ ਲਈ ਹਲਕਾ ਅਮਰਗੜ੍ਹ ਤੋਂ  ਦੇ ਲੋਕ ਆਪਣੀ ਅਹਿਮ ਭੂਮਿਕਾ ਨਿਭਾਉਣ । 

ਇਹ ਖ਼ਬਰ ਪੜ੍ਹੋ-  IND v WI : ਇਤਿਹਾਸਕ ਵਨ ਡੇ ਮੈਚ 'ਚ ਚਾਹਲ ਨੇ ਬਣਾਇਆ ਇਹ ਰਿਕਾਰਡ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News