ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਉਮੀਦਵਾਰ ਤੇ ਸਿਆਸੀ ਪਾਰਟੀਆਂ ਆਨਲਾਈਨ ਲੈ ਸਕਦੀਆਂ ਨੇ ਮਨਜ਼ੂਰੀਆਂ
Tuesday, Mar 26, 2024 - 05:23 PM (IST)
ਫ਼ਾਜ਼ਿਲਕਾ (ਸੁਖਵਿੰਦਰ) - ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਹਿੱਤ ਹੋਣ ਵਾਲੀਆਂ ਵੱਖ-ਵੱਖ ਸਭਾਵਾਂ ਤੋਂ ਇਲਾਵਾ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਬਹੁਤ ਸਾਰੀਆਂ ਜ਼ਰੂਰੀ ਪ੍ਰਵਾਣਗੀਆਂ ਲੈਣੀਆਂ ਹੁੰਦੀਆਂ ਹਨ। ਉਮੀਦਵਾਰ ਅਤੇ ਸਿਆਸੀ ਪਾਰਟੀਆਂ ਹੁਣ ਇਹ ਪ੍ਰਵਾਨਗੀਆਂ ਆਨਲਾਈਨ ਅਪਲਾਈ ਕਰਕੇ ਵੀ ਲੈ ਸਕਦੀਆਂ ਹਨ। ਇਸ ਲਈ ਪੋਰਟਲ ਦਾ ਲਿੰਕ https://suvidha.eci.gov.in/pc/public/login ਹੈ।
ਇਹ ਵੀ ਪੜ੍ਹੋ - LIC ਲੈ ਕੇ ਆਈ ਧਮਾਕੇਦਾਰ ਸਕੀਮ : ਹਰ ਰੋਜ਼ 121 ਰੁਪਏ ਜਮ੍ਹਾ ਕਰਵਾਉਣ 'ਤੇ ਮਿਲਣਗੇ 27 ਲੱਖ ਰੁਪਏ
ਦੱਸ ਦੇਈਏ ਕਿ ਇਸ ਸਬੰਧੀ ਇੱਕ ਬੈਠਕ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਨੇ ਸਮੂਹ ਸਿਆਸੀ ਪਾਰਟੀਆਂ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਚੁਣਾਵੀਂ ਸਭਾ, ਰੈਲੀ, ਬੈਠਕ ਪ੍ਰਵਾਨਗੀ ਲਏ ਬਿਨਾਂ ਨਾ ਕਰਨ। ਲਾਊਡ ਸਪੀਕਰ ਦੀ ਪ੍ਰਵਾਣਗੀ ਲੈਣੀ ਵੀ ਲਾਜ਼ਮੀ ਹੈ ਅਤੇ ਵੱਖ-ਵੱਖ ਪ੍ਰਕਾਰ ਦੇ ਵਾਹਨ, ਜੋ ਚੋਣ ਪ੍ਰਚਾਰ ਵਿੱਚ ਵਰਤੇ ਜਾ ਰਹੇ ਹਨ, ਉਹਨਾਂ ਦੀ ਪ੍ਰਵਾਨਗੀ ਲੈਣੀ ਵੀ ਲਾਜ਼ਮੀ ਹੈ।
ਇਹ ਵੀ ਪੜ੍ਹੋ - ਦੇਸ਼ 'ਚ ਰਹਿਣ ਵਾਲੇ ਲੋਕਾਂ ਲਈ ਵੱਡੀ ਖ਼ਬਰ : 4 ਦਿਨਾਂ ਦੇ ਅੰਦਰ ਇਹ ਕੰਮ ਪੂਰੇ ਨਾ ਕਰਨ 'ਤੇ ਹੋ ਸਕਦਾ ਨੁਕਸਾਨ
ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਇਹ ਪ੍ਰਵਾਨਗੀਆਂ ਏਆਰਓ ਪੱਧਰ, ਜ਼ਿਲ੍ਹਾ ਚੋਣ ਅਫ਼ਸਰ ਦੇ ਪੱਧਰ ਅਤੇ ਮੁੱਖ ਚੋਣ ਅਫ਼ਸਰ ਦੇ ਪੱਧਰ 'ਤੇ ਉਪਲਬਧ ਹਨ, ਜੋ ਵੱਖ-ਵੱਖ ਸ਼੍ਰੇਣੀ ਲਈ ਵੱਖ-ਵੱਖ ਥਾਂ 'ਤੇ ਅਪਲਾਈ ਕੀਤੀ ਜਾ ਸਕਦੀ ਹੈ। ਪਰ ਇਹ ਸਾਰਾ ਕੁਝ ਇੱਕੋ ਆਨਲਾਈਨ ਪੋਰਟਲ ਤੇ ਉਪਲਬਧ ਹੈ। ਇਸ ਤੋਂ ਬਿਨਾਂ ਆਫਲਾਈਨ ਅਰਜੀ ਵੀ ਦਿੱਤੀ ਜਾ ਸਕਦੀ ਹੈ। ਬੈਠਕ ਵਿੱਚ ਸਹਾਇਕ ਕਮਿਸ਼ਨਰ ਜਨਰਲ ਮਨਜੀਤ ਸਿੰਘ, ਡੀਟੀਸੀ ਮਨੀਸ਼ ਠੁਕਰਾਲ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ - iPhone ਖਰੀਦਣ ਵਾਲੇ ਲੋਕਾਂ ਲਈ ਵੱਡੀ ਖ਼ਬਰ, 35 ਹਜ਼ਾਰ ਰੁਪਏ ਤੋਂ ਘੱਟ ਹੋਈਆਂ ਕੀਮਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8